ਆਦਮਪੁਰ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਆਦਮਪੁਰ ਹਵਾਈ ਸੈਨਾ ਸਟੇਸ਼ਨ ਪਹੁੰਚੇ ਅਤੇ ਪਾਕਿਸਤਾਨ ਨਾਲ ਹਾਲ ਹੀ ਵਿੱਚ ਹੋਏ ਫੌਜੀ ਟਕਰਾਅ ਵਿੱਚ ਸ਼ਾਮਲ ਹਵਾਈ ਸੈਨਾ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਲਿਖਿਆ ‘ਅੱਜ ਸਵੇਰੇ ਮੈਂ ਆਦਮਪੁਰ ਆਇਆਂ ਹਾਂ ਅਤੇ ਸਾਡੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਿਆ। ਹਿੰਮਤ, ਦ੍ਰਿੜਤਾ ਅਤੇ ਨਿਡਰਤਾ ਦੇ ਪ੍ਰਤੀਕ ਲੋਕਾਂ ਨਾਲ ਰਹਿਣਾ ਇੱਕ ਬਹੁਤ ਹੀ ਖਾਸ ਅਨੁਭਵ ਸੀ। ਭਾਰਤ ਹਮੇਸ਼ਾ ਹਥਿਆਰਬੰਦ ਸੈਨਾਵਾਂ ਦਾ ਧੰਨਵਾਦੀ ਰਹੇਗਾ, ਉਹ ਸਾਡੇ ਦੇਸ਼ ਲਈ ਬਹੁਤ ਕੁੱਝ ਕਰਦੇ ਹਨ। ਮੋਦੀ ਦਾ ਇਹ ਦੌਰਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਕਈ ਦਿਨਾਂ ਤੱਕ ਚੱਲੇ ਫੌਜੀ ਟਕਰਾਅ ਤੋਂ ਬਾਅਦ ਹੋ ਰਿਹਾ ਹੈ। ਇਸ ਤੋਂ ਪਹਿਲਾਂ, ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ, ਭਾਰਤ ਨੇ 6-7 ਮਈ ਦੀ ਰਾਤ ਨੂੰ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਗੁਆਂਢੀ ਦੇਸ਼ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਸੀ।







