ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸਾਈਪ੍ਰਸ ਦੇਸ਼ ਦਾ ਸਰਬਉੱਚ ਸਨਮਾਨ

Published:

Rate this post

ਨਿਕੋਸਿਆ/ਪੰਜਾਬ ਪੋਸਟ

ਪ੍ਰਧਾਨ ਮੰਤਰੀ ਮੋਦੀ ਦੇ ਸਾਈਪ੍ਰਸ ਦੌਰੇ ਦਾ ਅੱਜ ਦੂਜਾ ਦਿਨ ਹੈ ਜਿੱਥੇ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨੇ ਮੋਦੀ ਨੂੰ ਸਾਈਪ੍ਰਸ ਦੇ ਸਰਵਉੱਚ ਸਨਮਾਨ, ‘ਗ੍ਰੈਂਡ ਕਰਾਸ ਆਫ਼ ਦਿ ਆਰਡਰ ਆਫ਼ ਮੈਕਾਰੀਓਸ’ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਰਾਸ਼ਟਰਪਤੀ ਜੀ, ਮੈਂ ਇਸ ਸਨਮਾਨ ਲਈ ਤੁਹਾਡਾ, ਸਾਈਪ੍ਰਸ ਸਰਕਾਰ ਅਤੇ ਸਾਈਪ੍ਰਸ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਨਰਿੰਦਰ ਮੋਦੀ ਲਈ ਹੀ ਨਹੀਂ ਸਗੋਂ 140 ਕਰੋੜ ਭਾਰਤੀਆਂ ਲਈ ਸਨਮਾਨ ਹੈ। ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਇੱਛਾਵਾਂ ਲਈ ਸਨਮਾਨ ਹੈ। ਇਹ ਸਾਡੀ ਸੰਸਕ੍ਰਿਤੀ ਤੇ ਭਾਈਚਾਰੇ ਦੀ ਵਿਚਾਰਧਾਰਾ ਦਾ ਸਤਿਕਾਰ ਹੈ’। ਇਸ ਤੋਂ ਪਹਿਲਾਂ, ਰਾਸ਼ਟਰਪਤੀ ਮਹਿਲ ਵਿੱਚ ਮੋਦੀ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ, ਦੋਵਾਂ ਦੇਸ਼ਾਂ ਦੇ ਰਾਜ ਮੁਖੀਆਂ ਵਿਚਕਾਰ ਇੱਕ ਮੁਲਾਕਾਤ ਹੋਈ। ਹੁਣ ਮੋਦੀ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਕੈਨੇਡਾ ਰਵਾਨਾ ਹੋਣਗੇ।

Read News Paper

Related articles

spot_img

Recent articles

spot_img