ਪੋਰਟ ਆਫ਼ ਸਪੇਨ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਦਿ ਆਰਡਰ ਆਫ ਦਿ ਰਿਪਬਲਿਕ ਆਫ ਤ੍ਰਿਨੀਦਾਦ ਅਤੇ ਟੋਬੈਗੋ’ ਤਹਿਤ ਤ੍ਰਿਨੀਦਾਦ ਅਤੇ ਟੋਬੈਗੋ ਦੇਸ਼ ਦਾ ਸਭ ਤੋਂ ਉੱਚਾ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਮੋਦੀ, ਜੋ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਦੂਜੇ ਪੜਾਅ ‘ਤੇ ਕੈਰੇਬੀਅਨ ਟਾਪੂ ਦੇਸ਼ ਦੇ ਦੋ ਦਿਨਾਂ ਦੌਰੇ ‘ਤੇ ਹਨ, ਨੂੰ ਉਨ੍ਹਾਂ ਦੀ ਗਲੋਬਲ ਲੀਡਰਸ਼ਿਪ, ਭਾਰਤੀ ਪ੍ਰਵਾਸੀਆਂ ਨਾਲ ਉਨ੍ਹਾਂ ਦੀ ਡੂੰਘੀ ਸਾਂਝ ਅਤੇ ਕੋਵਿਡ-19 ਮਹਾਂਮਾਰੀ ਦੌਰਾਨ ਉਨ੍ਹਾਂ ਦੇ ਮਾਨਵਤਾਵਾਦੀ ਯਤਨਾਂ ਦੇ ਸਨਮਾਨ ਵਿੱਚ ਇਹ ਪੁਰਸਕਾਰ ਦਿੱਤਾ ਗਿਆ। ਇਸ ਪੁਰਸਕਾਰ ਦਾ ਐਲਾਨ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ ਨੇ ਕੀਤਾ ਸੀ ਜਿਨ੍ਹਾਂ ਨੇ ਮੋਦੀ ਦੀ ਫੇਰੀ ਨੂੰ ਸਾਂਝੇ ਮਾਣ ਅਤੇ ਇਤਿਹਾਸਕ ਸਬੰਧ ਦਾ ਪਲ ਵੀ ਦੱਸਿਆ ਹੈ।







