20.5 C
New York

ਸ਼੍ਰੀਲੰਕਾ ਦੌਰੇ ਉੱਤੇ ਪ੍ਰਧਾਨ ਮੰਤਰੀ ਮੋਦੀ ਨੇ ਉਠਾਇਆ ਮਛੇਰਿਆ ਅਤੇ ਤਾਮਿਲਾਂ ਦਾ ਮਸਲਾ

Published:

Rate this post

ਕੋਲੰਬੋ/ਪੰਜਾਬ ਪੋਸਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀਲੰਕਾ ਦੇ ਤਿੰਨ ਦਿਨਾਂ ਦੌਰੇ ’ਤੇ ਹਨ ਅਤੇ ਇਸ ਦਰਮਿਆਨ, ਪ੍ਰਧਾਨ ਮੰਤਰੀ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਵਿਚਕਾਰ ਦੁਵੱਲੀ ਗੱਲਬਾਤ ਹੋਈ। ਇਸ ਦੌਰਾਨ ਮੋਦੀ ਨੇ ਭਾਰਤੀ ਮਛੇਰਿਆਂ ਦੀ ਗ੍ਰਿਫ਼ਤਾਰੀ ’ਤੇ ਚਰਚਾ ਕੀਤੀ। ਮੋਦੀ ਨੇ ਕਿਹਾ ਕਿ ਇਹ ਮਛੇਰਿਆਂ ਦੀ ਰੋਜ਼ੀ-ਰੋਟੀ ਦਾ ਮੁੱਦਾ ਹੈ ਅਤੇ ਉਨਾਂ ਨੇ ਮਛੇਰਿਆਂ ਨੂੰ ਤੁਰੰਤ ਛੱਡਣ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਛੱਡਣ ਬਾਰੇ ਗੱਲ ਕੀਤੀ ਹੈ। ਤਾਮਿਲ ਮੁੱਦੇ ’ਤੇ, ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਸ਼੍ਰੀਲੰਕਾ ਸਰਕਾਰ ਤਾਮਿਲਾਂ ਦੀਆਂ ਉਮੀਦਾਂ ਨੂੰ ਪੂਰਾ ਕਰੇਗੀ ਅਤੇ ਸ਼੍ਰੀਲੰਕਾ ਦੇ ਸੰਵਿਧਾਨ ਦੇ ਤਹਿਤ ਉਨ੍ਹਾਂ ਨੂੰ ਦਿੱਤੇ ਗਏ ਪੂਰੇ ਅਧਿਕਾਰਾਂ ਨੂੰ ਲਾਗੂ ਕਰੇਗੀ। ਇਸ ਤੋਂ ਪਹਿਲਾਂ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿੱਤਰ ਵਿਭੂਸ਼ਣ ਪੁਰਸਕਾਰ ਦਿੱਤਾ ਜੋ ਕਿ ਸ਼੍ਰੀਲੰਕਾ ਦਾ ਗ਼ੈਰ-ਲੰਕਾਈ ਨਾਗਰਿਕਾਂ ਲਈ ਸਭ ਤੋਂ ਵੱਡਾ ਸਨਮਾਨ ਹੈ।

Read News Paper

Related articles

spot_img

Recent articles

spot_img