ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਅਵਾਮੀ ਲੀਗ ਆਗੂਆਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ

Published:

Rate this post

 (ਢਾਕਾ/ਪੰਜਾਬ ਪੋਸਟ) ਗੁਆਂਢੀ ਦੇਸ਼ ਬੰਗਲਾਦੇਸ਼ ਨਾਲ ਸਬੰਧਤ ਅੱਜ ਇੱਕ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪਿਛਲੇ ਸਮੇਂ ਦੇ ਹਿੰਸਕ ਮਾਮਲਿਆਂ ਤੋਂ ਬਾਅਦ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਓਥੋਂ ਦੇ ਜਨਤਕ ਵਿਦਿਆਰਥੀ ਅੰਦੋਲਨ ਦੌਰਾਨ ਮਨੁੱਖਤਾ ਵਿਰੁੱਧ ਕਥਿਤ ਅਪਰਾਧਾਂ ਦੇ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਅਵਾਮੀ ਲੀਗ ਦੇ ਚੋਟੀ ਦੇ ਨੇਤਾਵਾਂ ਸਮੇਤ 45 ਹੋਰਨਾਂ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਟ੍ਰਿਬਿਊਨਲ ਨੇ ਸਬੰਧਤ ਅਧਿਕਾਰੀਆਂ ਨੂੰ ਹਸੀਨਾ ਸਮੇਤ 46 ਵਿਅਕਤੀਆਂ ਨੂੰ 18 ਨਵੰਬਰ ਤੱਕ ਗ੍ਰਿਫ਼ਤਾਰ ਕਰ ਕੇ ਅਦਾਲਤ ਸਾਹਮਣੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੀਤੇ ਅਗਸਤ ਮਹੀਨੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਕਿਹਾ ਸੀ ਕਿ ਉਹ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਖ਼ਿਲਾਫ਼ ਵਿਦਿਆਰਥੀਆਂ ਦੇ ਹਾਲ ਹੀ ਵਿੱਚ ਹੋਏ ਜਨਤਕ ਅੰਦੋਲਨ ਦੌਰਾਨ ਹੋਈਆਂ ਹੱਤਿਆਵਾਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਵਿੱਚ ਮੁਕੱਦਮਾ ਚਲਾਏਗੀ ਅਤੇ ਹੁਣ ਓਸੇ ਤਹਿਤ ਇਹ ਵੱਡੇ ਆਦੇਸ਼ ਜਾਰੀ ਹੋਏ ਹਨ।

Read News Paper

Related articles

spot_img

Recent articles

spot_img