1.3 C
New York

ਕਾਂਗਰਸ ਪਾਰਟੀ ਵੱਲੋਂ ਰਵਨੀਤ ਬਿੱਟੂ ਸਮੇਤ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ

Published:

Rate this post

*ਮਾਮਲਾ ਰਾਹੁਲ ਗਾਂਧੀ ਬਾਰੇ ਵਿਵਾਦਿਤ ਟਿੱਪਣੀਆਂ ਕਰਨ ਦਾ

ਦਿੱਲੀ/ਪੰਜਾਬ ਪੋਸਟ

ਕਾਂਗਰਸ ਪਾਰਟੀ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਅਤੇ ਧਮਕੀ ਭਰਿਆ ਬਿਆਨ ਦੇਣ ’ਤੇ ਅੱਜ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਐਫ਼. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਵੱਲੋਂ ਤੁਗਲਕ ਰੋਡ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ ਕਿਉਕਿ ਉਹ ਦਲਿਤ, ਪਛੜੇ ਵਰਗ, ਘੱਟ ਗਿਣਤੀਆਂ ਅਤੇ ਸੰਵਿਧਾਨ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ। ਇਸ ਮੌਕੇ ਕਾਂਗਰਸ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਭਾਜਪਾ ਆਗੂ ਤਰਵਿੰਦਰ ਮਾਰਵਾਹ, ਯੂਪੀ ਸਰਕਾਰ ਦੇ ਮੰਤਰੀ ਰਘੁਰਾਜ ਸਿੰਘ, ਸ਼ਿਵ ਸੈਨਾ ਦੇ ਵਿਧਾਇਕ ਸੰਜੈ ਗਾਇਕਵਾੜ ਵਿਰੁੱਧ ਐੱਫ਼. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਹੈ।

Read News Paper

Related articles

spot_img

Recent articles

spot_img