-11.5 C
New York

ਰਾਹੁਲ ਗਾਂਧੀ ਵੱਲੋਂ ਰਵਨੀਤ ਬਿੱਟੂ ਨੂੰ ‘ਗੱਦਾਰ ਦੋਸਤ’ ਕਹਿਣ ਉੱਤੇ ਸਿਆਸਤ ਗਰਮਾਈ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਪਾਰਲੀਮੈਂਟ ‘ਚ ਜਾਰੀ ਟਕਰਾਅ ਦਰਮਿਆਨ, ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ “ਸਮਝੌਤਾ” ਕਰਨ ਦਾ ਦੋਸ਼ ਲਾਉਂਦਿਆਂ ਅੱਜ ਇੱਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਤਿੱਖੀ ਤਕਰਾਰ ਹੋ ਗਈ। ਇਹ ਪ੍ਰਦਰਸ਼ਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਇੱਕ ਦਿਨ ਪਹਿਲਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਮੀਡੀਆ ਸਾਹਮਣੇ ਕੀਤੇ ਗਏ ਦਾਅਵਿਆਂ ਨੂੰ ਦੁਹਰਾਉਣ ਲਈ ਕੀਤਾ ਗਿਆ ਸੀ। ਇਸ ਦੌਰਾਨ ਜਦੋਂ ਸਾਬਕਾ ਕਾਂਗਰਸੀ ਅਤੇ ਮੌਜੂਦਾ ਸਮੇਂ ਰੇਲ ਰਾਜ ਮੰਤਰੀ ਅਤੇ ਭਾਜਪਾ ਸੰਸਦ ਮੈਂਬਰ ਰਵਨੀਤ ਬਿੱਟੂ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਦੇ ਕੋਲੋਂ ਲੰਘੇ, ਤਾਂ ਰਾਹੁਲ ਗਾਂਧੀ ਨੇ ਉਨ੍ਹਾਂ (ਬਿੱਟੂ) ਵੱਲ ਇਸ਼ਾਰਾ ਕਰਦਿਆਂ “ਮੇਰਾ ਗੱਦਾਰ ਦੋਸਤ” ਕਿਹਾ। ਗਾਂਧੀ ਨੇ ਫਿਰ ਵਿਅੰਗਮਈ ਢੰਗ ਨਾਲ ਬਿੱਟੂ ਵੱਲ ਹੱਥ ਵਧਾਇਆ ਅਤੇ ਕਿਹਾ ਕਿ ਉਹ ਆਖਿਰਕਾਰ ਕਾਂਗਰਸ ਵਿੱਚ ਹੀ ਵਾਪਸ ਆਉਣਗੇ। ਬਿੱਟੂ ਨੇ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਗੁੱਸੇ ਵਿੱਚ ਜਵਾਬ ਦਿੰਦਿਆਂ ਗਾਂਧੀ ‘ਤੇ ਦੇਸ਼ ਦੇ ਖ਼ਿਲਾਫ਼ ਹੋਣ ਦਾ ਦੋਸ਼ ਲਾਇਆ। ਦੋਵਾਂ ਨੂੰ ਕੁਝ ਦੇਰ ਲਈ ਤਿੱਖੇ ਸ਼ਬਦਾਂ ਦਾ ਆਦਾਨ-ਪ੍ਰਦਾਨ ਕਰਦੇ ਦੇਖਿਆ ਗਿਆ। ਭਾਜਪਾ ਆਗੂਆਂ ਨੇ ਰਾਹੁਲ ਗਾਂਧੀ ਵੱਲੋਂ ਬਿੱਟੂ ਨੂੰ ਕਹੇ ਅਲਫ਼ਾਜ਼ ‘ਤੇ ਇਤਰਾਜ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ‘ਤੇ ਸਿਆਸੀ ਮਾਹੌਲ ਗਰਮਾ ਗਿਆ ਹੈ।

Read News Paper

Related articles

spot_img

Recent articles

spot_img