ਪੰਜਾਬ ਪੋਸਟ/ਬਿਓਰੋ
ਲੋਕ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਸੰਸਦ ਦੇ ਨਵੇਂ ਸੈਸ਼ਨ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਦੱਸਿਆ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਵਿੱਚ ਨਵੇਂ ਚੁਣੇ ਗਏ ਮੈਂਬਰ ਸਹੁੰ ਚੁੱਕਣਗੇ ਅਤੇ ਸਦਨ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਇਹ ਸੈਸ਼ਨ 3 ਜੁਲਾਈ ਨੂੰ ਸਮਾਪਤ ਹੋਵੇਗਾ। ਰਾਸ਼ਟਰਪਤੀ ਦਰੋਪਦੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ ਅਤੇ ਨਵੀਂ ਸਰਕਾਰ ਦੇ ਅਗਲੇ ਪੰਜ ਸਾਲਾਂ ਦੇ ਕੰਮ ਦੀ ਰੂਪ ਰੇਖਾ ਪੇਸ਼ ਕਰਨਗੇ। ਹੁਣ ਸਾਰੀਆਂ ਨਜ਼ਰਾਂ 24 ਜੂਨ ਦੇ ਪਹਿਲੇ ਸੈਸ਼ਨ ਵੱਲ ਲੱਗ ਗਈਆਂ ਹਨ।
ਨਵੀਂ ਚੁਣੀ ਗਈ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪ੍ਰੋਗ੍ਰਾਮ ਦਾ ਹੋਇਆ ਐਲਾਨ

Published: