ਪ੍ਰੀਮੀਅਮ ਪੈਟਰੋਲ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲਿਟਰ ਦਾ ਵਾਧਾ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਰਾਜਧਾਨੀ ਦਿੱਲੀ ਵਿੱਚ ਅੱਜ ਪ੍ਰੀਮੀਅਮ ਪੈਟਰੋਲ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਦਯੋਗਾਂ ਨੂੰ ਵੇਚੇ ਜਾਣ ਵਾਲੇ ਬਲਕ (ਥੋਕ) ਡੀਜ਼ਲ ਦੀ ਕੀਮਤ ਵਿੱਚ ਲਗਪਗ 22 ਰੁਪਏ ਪ੍ਰਤੀ ਲਿਟਰ ਦਾ ਵੱਡਾ ਵਾਧਾ ਹੋਇਆ ਹੈ। ਇਹ ਵਾਧਾ ਮੱਧ-ਪੂਰਬ ਵਿੱਚ ਵਧ ਰਹੇ ਤਣਾਅ ਅਤੇ ਇਰਾਨ ਦੀ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਰਕੇ ਹੋਇਆ ਹੈ। ਹੁਣ ਦਿੱਲੀ ਵਿੱਚ ਪ੍ਰੀਮੀਅਮ ਪੈਟਰੋਲ ਦੀ ਕੀਮਤ 99.89 ਰੁਪਏ ਤੋਂ ਵਧ ਕੇ 101.89 ਰੁਪਏ ਹੋ ਗਈ ਹੈ ਅਤੇ ਉਦਯੋਗਿਕ ਡੀਜ਼ਲ 109.59 ਰੁਪਏ ਪ੍ਰਤੀ ਲਿਟਰ ਮਿਲੇਗਾ। ਚੰਗੀ ਗੱਲ ਇਹ ਹੈ ਕਿ ਆਮ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ ਆਮ ਪੈਟਰੋਲ ਅਜੇ ਵੀ 94.77 ਰੁਪਏ ਅਤੇ ਡੀਜ਼ਲ 87.67 ਰੁਪਏ ਪ੍ਰਤੀ ਲਿਟਰ ਹੀ ਮਿਲ ਰਿਹਾ ਹੈ। ਪੈਟਰੋਲੀਅਮ ਮੰਤਰਾਲੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੀਮਤਾਂ ਵਿੱਚ ਵਾਧਾ ਸਿਰਫ ਪ੍ਰੀਮੀਅਮ ਸ਼੍ਰੇਣੀ ਵਿੱਚ ਹੋਇਆ ਹੈ ਜੋ ਕਿ ਦੇਸ਼ ਵਿੱਚ ਹੋਣ ਵਾਲੀ ਕੁੱਲ ਵਿਕਰੀ ਦਾ ਸਿਰਫ 2 ਤੋਂ 4 ਫੀਸਦੀ ਹੀ ਹੈ। ਇਸ ਲਈ ਆਮ ਆਦਮੀ ਦੀ ਜੇਬ ‘ਤੇ ਇਸ ਦਾ ਕੋਈ ਸਿੱਧਾ ਅਸਰ ਨਹੀਂ ਪਵੇਗਾ।

Read News Paper

Related articles

spot_img

Recent articles

spot_img