ਅਫ੍ਰੀਕੀ ਦੇਸ਼ ਨਾਈਜੀਰੀਆ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਓਥੋਂ ਦਾ ਸਭ ਤੋਂ ਵੱਡਾ ਸਨਮਾਨ

Published:

Rate this post

ਅਬੁਜਾ/ਪੰਜਾਬ ਪੋਸਟ

ਅਫ੍ਰੀਕੀ ਦੇਸ਼ ਨਾਈਜੀਰੀਆ ਦੇ ਦੌਰੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਨਾਲ ਅਬੂਜਾ ’ਚ ਰਾਸ਼ਟਰਪਤੀ ਮਹਿਲ ਵਿਚ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੁਵੱਲੇ ਮੁੱਦਿਆਂ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਨਾਈਜੀਰੀਆ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਮੋਦੀ ਦੀ ਇਤਿਹਾਸਕ ਅਤੇ ਪਹਿਲੀ ਅਜਿਹੀ ਯਾਤਰਾ ਹੈ ਕਿਉਂਕਿ ਸਾਲ 2007 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਓਸ ਦੇਸ਼ ਦੀ ਇਹ ਪਹਿਲੀ ਫੇਰੀ ਵੀ ਹੈ। ਇਸ ਤੋਂ ਬਾਅਦ ਨਾਈਜੀਰੀਆ ਦੇ ਰਾਸ਼ਟਰਪਤੀ ਨੇ ਭਾਰਤੀ ਪ੍ਰਧਾਨ ਮੰਤਰੀ ਨੂੰ ਦੇਸ਼ ਦਾ ਸਰਵਉਚ ਕੌਮੀ ਸਨਮਾਨ ‘ ਦਿ ਗਰੈਂਡ ਕਮਾਂਡਰ ਆਫ ਦਿ ਆਰਡਰ ਆਫ ਦਿ ਨਾਈਜਰ’ ਦਿੱਤਾ।

Read News Paper

Related articles

spot_img

Recent articles

spot_img