ਵਡੋਦਰਾ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਰਪੀ ਦੇਸ਼ ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ-ਏਅਰਬੱਸ ਏਅਰਕ੍ਰਾਫਟ ਅਸੈਂਬਲੀ ਸਹੂਲਤ ਦੇ ਉਦਘਾਟਨ ਦੌਰਾਨ ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਪ੍ਰਸਿੱਧ ਸਪੈਨਿਸ਼ ਗਿਟਾਰਿਸਟ ਪਾਕੋ ਡੇ ਦਾ ਜ਼ਿਕਰ ਕਰਦਿਆਂ ਭਾਰਤ ਅਤੇ ਸਪੇਨ ਦਰਮਿਆਨ ਸੱਭਿਆਚਾਰਕ ਅਤੇ ਉਦਯੋਗਿਕ ਸਬੰਧਾਂ ਬਾਰੇ ਭਾਸ਼ਨ ਦਿੱਤਾ। ਸਾਂਚੇਜ਼ ਨੇ ਕਿਹਾ, ‘1960 ਦੇ ਦਹਾਕੇ ਦੇ ਅਖੀਰ ਵਿੱਚ ਪ੍ਰਤਿਭਾਸ਼ਾਲੀ ਪਾਕੋ ਡੀ ਲੂਸੀਆ ਅਤੇ ਮਹਾਨ ਭਾਰਤੀ ਸੰਗੀਤਕਾਰ ਰਵੀ ਸ਼ੰਕਰ ਨੇ ਸੰਗੀਤ ਰਾਹੀਂ ਸਾਡੇ ਦੋਵਾਂ ਦੇਸ਼ਾਂ ਨੂੰ ਨੇੜੇ ਲਿਆਂਦਾ’। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨਾਂ ਦੇ ਸਪੇਨ ਦੇ ਹਮਰੁਤਬਾ ਪੇਡਰੋ ਸਾਂਚੇਜ਼ ਨੇ ਵਡੋਦਰਾ ਵਿੱਚ ਇੱਕ ਰੋਡ ਸ਼ੋਅ ਵਿੱਚ ਵੀ ਹਿੱਸਾ ਲਿਆ ਜਦੋਂ ਉਹ ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ ਦੀ ਏਅਰਕ੍ਰਾਫਟ ਅਸੈਂਬਲੀ ਸਹੂਲਤ ਦਾ ਉਦਘਾਟਨ ਕਰਨ ਜਾ ਰਹੇ ਸਨ।