*ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ‘ਚ ‘ਆਪ’ ਉਮੀਦਵਾਰ ਜਿੱਤ ਵੱਲ ਵਧ ਰਹੇ
ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣਾਂ ਦੇ ਨਤੀਜੇ ਸਪਸ਼ਟ ਹੋਣ ਵੱਲ ਵਧ ਰਹੇ ਹਨ ਅਤੇ ਜ਼ਿਮਣੀ ਚੋਣਾਂ ਦੇ ਨਤੀਜਿਆਂ ਵਿਚ ਸਭ ਤੋਂ ਵੱਡੀ ਜਿੱਤ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਦੀ ਹੋਈ ਹੈ ਜਿਨਾਂ ਨੇ ਕਾਂਗਰਸੀ ੳਮੀਦਵਾਰ ਰਣਜੀਤ ਕੁਮਾਰ ਨੂੰ 28690 ਵੋਟਾਂ ਦੇ ਫਰਕ ਨਾਲ ਹਰਾਇਆ। ਡਾ ਚੱਬੇਵਾਲ ਨੂੰ 51904 ਵੋਟਾਂ ਅਤੇ ਰਣਜੀਤ ਕੁਮਾਰ ਨੂੰ 23214 ਵੋਟਾਂ ਮਿਲੀਆਂ। ਉਧਰ ਭਾਜਪਾ ਦੇ ਸੋਹਣ ਸਿੰਘ ਠੰਡਲ 8692 ਵੋਟਾਂ ਹਾਸਿਲ ਕਰਕੇ ਤੀਜੇ ਸਥਾਨ ’ਤੇ ਰਹੇ ਹਨ। ਹਲਕਾ ਬਰਨਾਲਾ ਤੋਂ ਬਰਨਾਲਾ ਤੋਂ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 2157 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਕਾਲਾ ਢਿੱਲੋਂ ਨੇ 28254 ਵੋਟਾਂ ਹਾਸਲ ਕੀਤੀਆਂ ਹਨ। ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26097 ਵੋਟਾਂ ਨਾਲ ਦੁਜੇ ਸਥਾਨ ਤੇ ਰਹੇ ਹਨ ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ 17958 ਤੀਜੇ ਸਥਾਨ ’ਤੇ ਹਨ। ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਆਪਣੀ ਅਗੇਤ ਵੱਡੀ ਕਰਦੇ ਹੋਏ ਜਿੱਤ ਵੱਲ ਵਧ ਰਹੇ ਹਨ।