ਪੰਜਾਬ ਸਰਕਾਰ ਵੱਲੋਂ ਬਨੂੜ ਨੂੰ ਤਹਿਸੀਲ ਅਤੇ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵੱਡਾ ਪ੍ਰਸ਼ਾਸਕੀ ਫੈਸਲਾ ਲਿਆ ਗਿਆ ਹੈ। ਇਸ ਤਹਿਤ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਹੁਸ਼ਿਆਰਪੁਰ ਵਿੱਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ, ਡਿਜੀਟਲ ਰਿਕਾਰਡਾਂ ਰਾਹੀਂ ਭੂਮੀ ਮਾਲੀਆ ਕਾਨੂੰਨਾਂ ਨੂੰ ਆਧੁਨਿਕ ਬਣਾਉਣ ਲਈ ਸੋਧਾਂ ਕਰਨ ਅਤੇ ਸਮੱਗਰ ਸਿੱਖਿਆ ਅਭਿਆਨ ਅਧੀਨ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਚਿਰੋਕਣੀ ਰਾਹਤ ਪ੍ਰਦਾਨ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਇਸ ਕਦਮ ਨਾਲ ਵਸਨੀਕਾਂ ਲਈ ਪ੍ਰਬੰਧਕੀ ਸੇਵਾਵਾਂ ਤੱਕ ਵਧੇਰੇ ਆਸਾਨ ਪਹੁੰਚ ਯਕੀਨੀ ਬਣਾਈ ਜਾਵੇਗੀ ਅਤੇ ਉਨ੍ਹਾਂ ਨੂੰ ਰੋਜ਼ਾਨਾ ਦੇ ਸਰਕਾਰੀ ਕੰਮਾਂ ਲਈ ਦੂਰੋਂ ਆਉਣ ਦੀ ਜ਼ਰੂਰਤ ਨਹੀਂ ਰਹੇਗੀ। ਇਹ ਫੈਸਲਾ ਜਲਦ ਅਤੇ ਵਧੇਰੇ ਸੁਵਿਧਾਜਨਕ ਸੇਵਾ ਪ੍ਰਦਾਨ ਕਰਨ ਲਈ ਵਡੇਰੇ ਜਨਤਕ ਹਿੱਤ ਵਿਚ ਲਿਆ ਗਿਆ ਹੈ।

Read News Paper

Related articles

spot_img

Recent articles

spot_img