ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰੀ ਵਿਕਾਸ ਤੇ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼-2025 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ ਤਹਿਤ ਹੁਣ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਨਵੇਂ ਉਸਾਰੇ ਜਾਣ ਵਾਲੇ ਖੇਤਰਾਂ ਵਿੱਚ ਚਾਰ ਮੰਜ਼ਿਲਾ ਇਮਾਰਤਾਂ ਦੀ ਉਸਾਰੀ ਕੀਤੀ ਜਾ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸ਼ਹਿਰੀ ਖੇਤਰ ਵਿੱਚ ਇਮਾਰਤਾਂ ਦੀ ਉੱਚਾਈ ਵਧਾਉਣ ਅਤੇ ਉਸਾਰੀ ਸਮੇਂ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਨ੍ਹਾਂ ਨਿਯਮਾਂ ਤਹਿਤ ਸ਼ਹਿਰੀ ਖੇਤਰ ਵਿੱਚ ਨਵੀਂਆਂ ਉਸਾਰੀਆਂ ਜਾਣ ਵਾਲੀਆਂ ਇਮਾਰਤਾਂ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਕਰ ਦਿੱਤੀ ਹੈ। ਪੰਜਾਬ ਵਿੱਚ ਪਹਿਲਾਂ ਲੋਕ ਤਿੰਨ ਮੰਜ਼ਿਲਾ ਇਮਾਰਤ ਦੀ ਉਸਾਰੀ ਕਰ ਸਕਦੇ ਸਨ ਪਰ ਹੁਣ ਚਾਰ ਮੰਜ਼ਿਲਾ ਇਮਾਰਤ ਬਣਾ ਸਕਣਗੇ। ਇਸ ਲਈ ਲੋਕਾਂ ਨੂੰ ਵੱਖਰੇ ਤੌਰ ’ਤੇ ਨਕਸ਼ਾ ਪਾਸ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ, ਹੁਣ ਲੋਕ ਮਨਜ਼ੂਰਸ਼ੁਦਾ ਆਰਕੀਟੈਕਟ ਤੋਂ ਮਨਜ਼ੂਰੀ ਲੈ ਕੇ ਵੀ 21 ਮੀਟਰ ਤੱਕ ਚਾਰ ਮੰਜ਼ਿਲਾ ਇਮਾਰਤ ਦੀ ਉਸਾਰੀ ਕਰ ਸਕਣਗੇ।
ਪੰਜਾਬ ਸਰਕਾਰ ਵਲੋਂ ‘ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼-2025’ ਨੂੰ ਪ੍ਰਵਾਨਗੀ
Published:






