(ਚੰਡੀਗੜ੍ਹ/ਪੰਜਾਬ ਪੋਸਟ)
ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਬਦਲ ਕੇ ਉਨ੍ਹਾਂ ਦੀ ਥਾਂ 1992 ਬੈਚ ਦੇ ਆਈਏਐਸ ਅਧਿਕਾਰੀ ਕੇਏਪੀ ਸਿਨਹਾ ਨੂੰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਆਮ ਆਦਮੀ ਪਾਰਟੀ ਹਾਈਕਮਾਂਡ ਦੇ ਇਸ਼ਾਰੇ ’ਤੇ ਕੀਤੀਆਂ ਜਾ ਰਹੀਆਂ ਹੋਰ ਤਬਦੀਲੀਆਂ ਦੇ ਮੱਦੇਨਜ਼ਰ ਸਿਖਰਲੇ ਪੱਧਰ 'ਤੇ ਇਹ ਤਬਦੀਲੀ ਕੀਤੀ ਗਈ ਹੈ। ਮੁੱਖ ਮੰਤਰੀ ਦੇ ਚਾਰ ਸਹਿਯੋਗੀਆਂ ਨੂੰ ਪਹਿਲਾਂ ਹੀ ਅਸਤੀਫਾ ਦੇਣ/ਜਮ੍ਹਾਂ ਕਰਨ ਲਈ ਕਿਹਾ ਜਾ ਚੁੱਕਾ ਹੈ। ਹਾਲਾਂਕਿ, ਸੂਬੇ ਉੱਚ ਪ੍ਰਸ਼ਾਸਨਿਕ ਅਹੁਦੇ ’ਤੇ ਤਬਦੀਲੀ ਦਾ ਕੋਈ ਫੌਰੀ ਕਾਰਨ ਨਹੀਂ ਦੱਸਿਆ ਗਿਆ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਹਾਈਕਮਾਂਡ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਅਤੇ ਫੈਸਲਿਆਂ ਵਿੱਚ ਦੇਰ ਹੋਣ ਤੋਂ ਖੁਸ਼ ਨਹੀਂ ਹੈ। ਪਿਛਲੇ ਹਫ਼ਤੇ ਮੁੱਖ ਸਕੱਤਰ ਵਰਮਾ ਨੂੰ ਕਥਿਤ ਤੌਰ 'ਤੇ ਪਾਰਟੀ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਲਈ ਦਿੱਲੀ ਸੱਦਿਆ ਗਿਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਢਾਈ ਸਾਲਾਂ ਵਿੱਚ ਜਦੋਂ ਤੋਂ ਪੰਜਾਬ ਵਿੱਚ ‘ਆਪ’ ਸਰਕਾਰ ਨੇ ਸੱਤਾ ਸੰਭਾਲੀ ਹੈ, ਸਿਨਹਾ ਪੰਜਾਬ ਦੇ ਚੌਥੇ ਮੁੱਖ ਸਕੱਤਰ ਹਨ। ਇਸ ਪ੍ਰਸ਼ਾਸਨਿਕ ਤਬਦੀਲੀ ਦੀ ਸਿਆਸੀ ਸਫਾਂ ਵਿੱਚ ਵੀ ਕਾਫ਼ੀ ਚਰਚਾ ਹੋ ਰਹੀ ਹੈ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਥਾਂ ਲੈਣਗੇ ਕੇਏਪੀ ਸਿਨਹਾ

Published: