13.2 C
New York

ਆਖਰਕਾਰ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ; 15 ਅਕਤੂਬਰ ਨੂੰ ਪੈਣਗੀਆਂ ਵੋਟਾਂ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਸੂਬੇ ਵਿਚ ਪੰਚਾਇਤੀ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਅਧਿਕਾਰਤ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤ ਚੋਣਾਂ ਦੀ ਮਿਤੀ 15 ਅਕਤੂਬਰ ਤੈਅ ਕੀਤੀ ਗਈ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਇਸ ਸਬੰਧੀ ਨਾਮਜ਼ਦਗੀਆਂ 27 ਸਤੰਬਰ ਤੋਂ ਭਰੀਆਂ ਜਾ ਸਕਣਗੀਆਂ ਅਤੇ 4 ਅਕਤੂਬਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੋਵੇਗੀ। ਸਰਪੰਚੀ ਦੇ ਉਮੀਦਵਾਰ 40 ਹਜ਼ਾਰ ਰੁਪਏ ਤੱਕ ਅਤੇ ਪੰਚ ਉਮੀਦਵਾਰ 30 ਰੁਪਏ ਤੱਕ ਦੀ ਰਾਸ਼ੀ ਦਾ ਖਰਚ ਕਰ ਸਕਣਗੇ। ਚੋਣ ਕਮਿਸ਼ਨਰ ਕਮਲ ਚੌਧਰੀ ਨੇ ਦੱਸਿਆ ਕਿ ਪੰਜਾਬ ਦੀਆਂ ਕੁੱਲ 13,241 ਪੰਚਾਇਤਾਂ ਵਿਚ 1 ਕਰੋੜ 33 ਲੱਖ 97 ਹਜ਼ਾਰ 932 ਰਜਿਸਟਰ ਵੋਟਰ ਹਨ।

Read News Paper

Related articles

spot_img

Recent articles

spot_img