ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ‘ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ। ਇਸ ਸੰਬੰਧੀ ਸੂਬਾ ਸਰਕਾਰ ਵੱਲੋਂ ਸਟੇਟ ਕਮਿਸ਼ਨ ਨੂੰ ਪੱਤਰ ਲਿਖਿਆ ਲਿਖਿਆ ਗਿਆ ਹੈ ਕਿ ਸੂਬੇ ‘ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿਛਲੇ ਦਿਨੀਂ ਪੰਚਾਇਤੀ ਚੋਣਾਂ ਸਬੰਧੀ ਫਾਈਲ ਮੁੱਖ ਮੰਤਰੀ ਦਫ਼ਤਰ ਭੇਜੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦਿੱਤੇ ਜਾਣ ਦਾ ਪਤਾ ਲੱਗਿਆ ਸੀ। ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਕੀਤੀਆਂ ਸੋਧਾਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਤੋਂ ਸਾਫ਼ ਹੋ ਗਿਆ ਹੈ ਕਿ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣਗੀਆਂ।
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਵੱਡੀ ਖ਼ਬਰ: 20 ਅਕਤੂਬਰ ਤੱਕ ਦੀ ਸੰਭਾਵੀ ਤਰੀਕ ਆਈ ਸਾਹਮਣੇ

Published: