ਜਲੰਧਰ/ਪੰਜਾਬ ਪੋਸਟ
ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੇ ਹੁਸ਼ਿਆਰਪੁਰ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਕਾਂਗਰਸ ਦੇ 12 ਅਹੁਦੇਦਾਰਾਂ ’ਤੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ 5 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ ਹੈ। ਅਵਤਾਰ ਹੈਨਰੀ ਨੇ ਅਨੁਸ਼ਾਸਨ ਦਾ ਡੰਡਾ ਚਲਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸੈਕਰੇਟਰੀ (ਇੰਚਾਰਜ) ਕੈਪਟਨ ਸੰਦੀਪ ਸੰਧੂ ਨੇ ਉਨ੍ਹਾਂ ਨੂੰ ਇਕ ਪੱਤਰ ਰਾਹੀਂ ਉਕਤ ਕਾਂਗਰਸੀ ਆਗੂਆਂ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਪੱਤਰ ਦਾ ਨੋਟਿਸ ਲੈਂਦਿਆਂ ਇਨ੍ਹਾਂ ਸਾਰੇ ਆਗੂਆਂ ਨੂੰ ਆਪਣਾ ਪੱਖ ਰੱਖਣ ਲਈ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇਕ ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਜਦੋਂ ਕਿਸੇ ਅਹੁਦੇਦਾਰ ਦਾ ਕੋਈ ਜਵਾਬ ਨਹੀਂ ਆਇਆ ਤਾਂ ਉਨ੍ਹਾਂ ਨੇ ਸਖ਼ਤ ਐਕਸ਼ਨ ਲੈਂਦਿਆਂ ਸਾਰੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ।
ਪੰਜਾਬ ਕਾਂਗਰਸ ‘ਚ ਵੱਡੀ ਅਨੁਸ਼ਾਸਨਕ ਕਾਰਵਾਈ: 12 ਅਹੁਦੇਦਾਰ ਪਾਰਟੀ ਤੋਂ ਬਾਹਰ ਕੀਤੇ ਗਏ

Published:






