ਜਲੰਧਰ/ਪੰਜਾਬ ਪੋਸਟ
ਪੰਜਾਬ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਮਾਮਲੇ ਵਿੱਚ ਆਉਂਦੇ ਦਿਨੇ ਕੁਝ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਵੀ ਦੱਸੀ ਜਾ ਰਹੀ ਹੈ ਕਿਉਂਕਿ ਪੁਲਿਸ ਮੁਖੀ ਦਾ ਕਹਿਣਾ ਹੈ ਕਿ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਦੇ ਕਾਉਂਟਰ ਇੰਟੈਲੀਜੈਂਸ ਵਿੰਗ ਵੱਲੋਂ ਨਸ਼ਿਆਂ ਸਬੰਧੀ ਵੱਡੀ ਕਾਰਵਾਈ

Published: