ਪੰਜਾਬ ਯੂਨੀਵਰਸਿਟੀ ਵਿਦਿਆਰਥੀਆਂ ਦਾ ਮੋਰਚਾ ਰੰਗ ਲਿਆਇਆ; ਸੈਨੇਟ ਚੋਣਾਂ ਕਰਾਉਣ ਦਾ ਹੋਇਆ ਐਲਾਨ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਵੱਲੋਂ ਸੈਨੇਟ ਚੋਣਾਂ ਕਰਵਾਉਣ ਲਈ ਪਿਛਲੇ 27 ਦਿਨ ਤੋਂ ਕੀਤਾ ਜਾ ਰਿਹਾ ਸੰਘਰਸ਼ ਰੰਗ ਲਿਆਇਆ ਜਦੋਂ ਕੇਂਦਰ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੇ ਅੰਦੋਲਨ ਅੱਗੇ ਝੁਕ ਗਿਆ ਅਤੇ ਉਸ ਨੇ ਸੈਨੇਟ ਚੋਣਾਂ ਦਾ ਐਲਾਨ ਕਰ ਦਿੱਤਾ। ਦੇਸ਼ ਦੇ ਉਪ ਰਾਸ਼ਟਰਪਤੀ, ਜਿਹੜੇ ’ਵਰਸਿਟੀ ਦੇ ਚਾਂਸਲਰ ਵੀ ਹਨ, ਨੇ ਚੋਣਾਂ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਹੈ। ਵਾਈਸ ਚਾਂਸਲਰ ਪ੍ਰੋ. ਰੇਨੂ ਵਿੱਗ ਨੇ ਖ਼ੁਦ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਮੋਰਚੇ ਦੇ ਵਿਦਿਆਰਥੀ ਆਗੂਆਂ ਨੂੰ ਚੋਣਾਂ ਦੀਆਂ ਤਰੀਕਾਂ ਸਬੰਧੀ ਕਾਪੀ ਸੌਂਪੀ। ਆਪਣੇ ਅੰਦੋਲਨ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਵਿੱਚ ਖੀਵੇ ਹੋਏ ਵਿਦਿਆਰਥੀਆਂ ਨੇ ਲੱਡੂ ਵੰਡੇ ਅਤੇ ਆਤਿਸ਼ਬਾਜ਼ੀ ਚਲਾਈ। ਵਿਦਿਆਰਥੀਆਂ ਵੱਲੋਂ ਕੈਂਪਸ ਵਿੱਚ ਜੇਤੂ ਪਰੇਡ ਵੀ ਕੱਢੀ ਗਈ ਅਤੇ ਧਰਨਾ ਸਮਾਪਤ ਕਰ ਦਿੱਤਾ ਗਿਆ। ਵਿਦਿਆਰਥੀਆਂ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਚੋਣ ਪ੍ਰਕਿਰਿਆ 7 ਸਤੰਬਰ 2026 ਨੂੰ ਸ਼ੁਰੂ ਹੋਵੇਗੀ ਅਤੇ 31 ਅਕਤਬੂਰ 2026 ਤੱਕ ਮੁਕੰਮਲ ਕੀਤੀ ਜਾਵੇਗੀ। ਇਸ ਪ੍ਰਵਾਨਗੀ ਨਾਲ ਪੰਜਾਬ ਯੂਨੀਵਰਸਿਟੀ ਲਈ ਆਪਣੀ ਚੋਟੀ ਦੀ ਕਾਨੂੰਨੀ ਸੰਸਥਾ ਦਾ ਪੁਨਰਗਠਨ ਕਰਨ ਲਈ ਵਿਸਤ੍ਰਿਤ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਉਣ ਦਾ ਰਾਹ ਸਾਫ਼ ਹੋ ਗਿਆ ਹੈ। ਇਹ ਪ੍ਰਵਾਨਗੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਹਫ਼ਤਿਆਂ ਦੇ ਵਿਰੋਧ ਪ੍ਰਦਰਸ਼ਨਾਂ ਅਤੇ ਇੱਕ ਵੱਡੇ ਸਿਆਸੀ ਹੰਗਾਮੇ ਤੋਂ ਬਾਅਦ ਮਿਲੀ ਹੈ।

Read News Paper

Related articles

spot_img

Recent articles

spot_img