ਚੰਡੀਗੜ੍ਹ/ਪੰਜਾਬ ਪੋਸਟ
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਹੁਣ ਕੀਤੀ ਗਈ ਤਾਜ਼ਾ ਕਵਾਇਦ ਤਹਿਤ ਪੰਜਾਬ ਦੀਆਂ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ ਸਬਸਿਡੀ ਅਤੇ ਕਰਜ਼ਾ ਦਿੱਤਾ ਜਾਵੇਗਾ। ਕਿਸਾਨਾਂ ਨੂੰ ਮਸ਼ੀਨਰੀ ’ਤੇ ਕਰਜ਼ੇ ਦੀ ਅਦਾਇਗੀ ਪੰਜ ਸਾਲ ਵਿੱਚ ਕਰਨੀ ਪਵੇਗੀ। ਇਹ ਕਰਜ਼ਾ 30 ਜੂਨ ਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਇਸ ਸਕੀਮ ਰਾਹੀਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਅਸਾਨੀ ਨਾਲ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਮਿਲੀ ਜਾਣਕਾਰੀ ਮੁਤਾਬਕ, ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ।