ਚੰਡੀਗੜ੍ਹ/ਪੰਜਾਬ ਪੋਸਟ
ਨੌਜਵਾਨ ਵਰਗ ਵਿੱਚ ਚਰਚਿਤ ਪੰਜਾਬੀ ਗਾਇਕ ਆਰ. ਨੇਤ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ, ਨੌਜਵਾਨ ਪੰਜਾਬੀ ਗਾਇਕ ਨੂੰ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਫੋਨ ਕਾਲ ਆ ਰਹੇ ਹਨ। ਇਸ ਵਰਤਾਰੇ ਤੋਂ ਪਰੇਸ਼ਾਨ ਹੋ ਕੇ ਆਰ. ਨੇਤ ਨੇ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੂੰ ਸ਼ਿਕਾਇਤ ਦਿੱਤੀ ਹੈ। ਪਤਾ ਲੱਗਾ ਹੈ ਕਿ ਇਸ ਸ਼ਿਕਾਇਤ ਨੂੰ ਲੈ ਕੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।