22.2 C
New York

ਜਥੇਦਾਰ ਵਜੋਂ ਹਟਾਏ ਜਾਣ ਤੋਂ ਬਾਅਦ ਗਿ: ਰਘਬੀਰ ਸਿੰਘ ਨੇ ਕਿਹਾ ‘ਮੈਂ ਰਾਜ਼ੀ ਅਤੇ ਖੁਸ਼ ਹਾਂ’

Published:

5/5 - (1 vote)

ਅੰਮ੍ਰਿਤਸਰ/ਪੰਜਾਬ ਪੋਸਟ

ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਲਾਂਭੇ ਕੀਤੇ ਗਏ ਗਿਆਨੀ ਰਘਬੀਰ ਸਿੰਘ ਨੇ ਘਟਨਾਕ੍ਰਮ ਬਾਰੇ ਬੋਲਦਿਆਂ ਕਿਹਾ ਕਿ ਜਿੰਨਾ ਚਿਰ ਗੁਰੂ ਦਾ ਹੁਕਮ ਵਰਤਦਾ ਹੈ, ਉਨੀ ਦੇਰ ਹੀ ਸੇਵਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਬੀਤੇ ਦਿਨ ਜੋ ਹੋਇਆ ਮੈਂ ਉਸ ਵਿਚ ਮੈਂ ਰਾਜ਼ੀ ਤੇ ਖੁਸ਼ ਹਾਂ’। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਸਾਹਿਬ ਨੇ ਸਿਰ ‘ਤੇ ਮਿਹਰ ਭਰਿਆ ਹੱਥ ਰੱਖ ਕੇ ਤਖ਼ਤ ਸਾਹਿਬ ਦੀ, ਗੁਰੂ ਪੰਥ ਦੀ ਮਹਾਨ ਸੇਵਾ ਲਈ ਹੈ ਅਤੇ ਇਸ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ ਬੇਨਤੀ ਕਰਦੇ ਹਨ ਕਿ ਕੀਤੀ ਸੇਵਾ ਪ੍ਰਵਾਨ ਕਰਨ ਅਤੇ ਹੋਈਆਂ ਭੁੱਲਾਂ ਦੀ ਖਿਮਾ ਬਖਸ਼ਣ। ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਬੀਤੇ ਦਿਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤਾ ਗਿਆ ਸੀ ਜਦਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਪਹਿਲਾਂ ਵਾਂਗ ਨਿਭਾ ਰਹੇ ਹਨ।

Read News Paper

Related articles

spot_img

Recent articles

spot_img