ਗਾਜ਼ੀਪੁਰ/ਪੰਜਾਬ ਪੋਸਟ
ਉੱਤਰ ਪ੍ਰਦੇਸ਼ ਸੂਬੇ ਦੇ ਫਿਰਕੂ ਹਿੰਸਾ ਪ੍ਰਭਾਵਿਤ ਇਲਾਕੇ ਸੰਭਲ ਵਿੱਚ ਬਾਹਰੀ ਵਿਅਕਤੀਆਂ ਦੇ ਜਾਣ ਮਨਾਹੀ ਦੇ ਹੁਕਮਾਂ ਦੇ ਕਾਰਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਅੱਜ ਗਾਜ਼ੀਪੁਰ ਸਰਹੱਦ ’ਤੇ ਜ਼ਿਲ੍ਹੇ ਦੇ ਰਸਤੇ ‘ਤੇ ਰੋਕ ਲਿਆ ਗਿਆ। ਸੰਭਲ ਜਾਣ ਲਈ ਰਾਹੁਲ ਗਾਂਧੀ, ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾ ਸਵੇਰੇ ਹੀ ਗਾਜ਼ੀਪੁਰ ਬਾਰਡਰ ’ਤੇ ਪਹੁੰਚ ਗਏ, ਜਿੱਥੇ ਭਾਰੀ ਪੁਲੀਸ ਬਲ ਤੈਨਾਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੰਭਲ ਵਿਚ ਦਾਖਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ। ਇਸ ਖੇਤਰ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) ਦੀ ਧਾਰਾ 163 ਦੇ ਤਹਿਤ ਪਾਬੰਦੀਆਂਨੂੰ ਹੁਣ 31 ਦਸੰਬਰ ਤੱਕ ਵਧਾ ਦਿੱਤਾ ਗਿਆ ਹੈ।