9.9 C
New York

ਪਿਛਲੇ ਸਾਲਾਂ ਵਿੱਚ ਭਾਰਤੀ ਲੋਕਤੰਤਰ ਨੂੰ ਬਹੁਤ ਨੁਕਸਾਨ ਪਹੁੰਚਾਇਆ ਗਿਆ : ਰਾਹੁਲ ਗਾਂਧੀ

Published:

Rate this post

ਵਾਸ਼ਿੰਗਟਨ/ਪੰਜਾਬ ਪੋਸਟ
ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਵਾਸ਼ਿੰਗਟਨ ਵਿਖੇ ਮੰਗਲਵਾਰ ਨੂੰ ‘ਨੈਸ਼ਨਲ ਪ੍ਰੈੱਸ ਕਲੱਬ’ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਮੈਂ ਤੁਹਾਨੂੰ ਇਹ ਦੱਸ ਸਕਦਾ ਹਾਂ ਕਿ ਪਿਛਲੇ ਸਾਲਾਂ ਵਿੱਚ ਭਾਰਤੀ ਲੋਕਤੰਤਰ ਨੂੰ ਬਹੁਤ ਨੁਕਸਾਨ ਪਹੁੰਚਾਇਆ ਗਿਆ, ਹੁਣ ਉਹ ਮੁੜ ਤੋਂ ਪਟੜੀ ’ਤੇ ਪਰਤਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਉਸ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਉਨ੍ਹਾਂ ਕਿਹਾ, ‘‘ਮੈਂ ਦੇਖਿਆ ਹੈ ਕਿ ਕਿਸ ਤਰ੍ਹਾਂ ਮਹਾਰਾਸ਼ਟਰ ਵਿੱਚ ਸਾਡੀ ਸਰਕਾਰ ਸਾਡੇ ਕੋਲੋਂ ਖੋਹ ਲਈ ਗਈ। ਮੈਂ ਇਹ ਸਭ ਆਪਣੀਆਂ ਅੱਖਾਂ ਤੋਂ ਦੇਖਿਆ ਹੈ। ਮੈਂ ਦੇਖਿਆ ਹੈ ਕਿ ਕਿਵੇਂ ਸਾਡੇ ਵਿਧਾਇਕ ਨੂੰ ਖਰੀਦਿਆ ਗਿਆ ਅਤੇ ਉਨ੍ਹਾਂ ਨੂੰ ਫਸਾ ਦਿੱਤਾ ਗਿਆ ਅਤੇ ਉਹ ਅਚਾਨਕ ਭਾਜਪਾ ਦੇ ਵਿਧਾਇਕ ਬਣ ਗਏ। ਤਾਂ ਇਸ ਤਰ੍ਹਾਂ ਭਾਰਤੀ ਲੋਕਤੰਤਰ ਖਤਰੇ ਵਿੱਚ ਰਿਹਾ ਹੈ, ਇਸ ਨੂੰ ਬੁਰੀ ਤਰ੍ਹਾਂ ਕਮਜ਼ੋਰ ਕੀਤਾ ਗਿਆ ਅਤੇ ਹੁਣ ਉਹ ਮੁੜ ਤੋਂ ਪਟੜੀ ’ਤੇ ਪਰਤ ਰਿਹਾ ਹੈ। ਮੈਨੂੰ ਭਰੋਸਾ ਹੈ ਕਿ ਇਹ ਮੁੜ ਤੋਂ ਮਜ਼ਬੂਤ ਹੋਵੇਗਾ।’’

Read News Paper

Related articles

spot_img

Recent articles

spot_img