ਰੇਲਵੇ ਮੰਤਰਾਲੇ ਦੇ ਲਗਪਗ 18,509 ਕਰੋੜ ਦੇ ਤਿੰਨ ਵੱਡੇ ਮਲਟੀ-ਟ੍ਰੈਕਿੰਗ ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲੀ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਰੇਲਵੇ ਮੰਤਰਾਲੇ ਦੇ ਤਿੰਨ ਵੱਡੇ ਮਲਟੀ-ਟ੍ਰੈਕਿੰਗ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ’ਤੇ ਲਗਪਗ 18,509 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਕਸਾਰਾ-ਮਨਮਾਡ, ਦਿੱਲੀ-ਅੰਬਾਲਾ ਅਤੇ ਬਲਾਰੀ-ਹੋਸਾਪੇਟ ਵਿਚਕਾਰ ਤੀਜੀ ਅਤੇ ਚੌਥੀ ਰੇਲਵੇ ਲਾਈਨ ਵਿਛਾਉਣਾ ਸ਼ਾਮਲ ਹੈ। ਇਸ ਨਾਲ ਰੇਲਵੇ ਨੈੱਟਵਰਕ 389 ਕਿਲੋਮੀਟਰ ਵਧਾਇਆ ਜਾਵੇਗਾ ਜੋ ਦਿੱਲੀ, ਹਰਿਆਣਾ, ਮਹਾਰਾਸ਼ਟਰ ਅਤੇ ਕਰਨਾਟਕ ਦੇ 12 ਜ਼ਿਲ੍ਹਿਆਂ ਨੂੰ ਕਵਰ ਕਰੇਗਾ। ਇਸ ਕਦਮ ਨਾਲ ਰੇਲਗੱਡੀਆਂ ਦੀ ਆਵਾਜਾਈ ਵਿੱਚ ਤੇਜ਼ੀ ਆਵੇਗੀ, ਭੀੜ ਘਟੇਗੀ ਅਤੇ ਭਾਰਤੀ ਰੇਲਵੇ ਦੀ ਕਾਰਜਪ੍ਰਣਾਲੀ ਵਿੱਚ ਸੁਧਾਰ ਹੋਵੇਗਾ। ਇਹ ਪ੍ਰਾਜੈਕਟ ਪ੍ਰਧਾਨ ਮੰਤਰੀ ਦੇ ਨਵੇਂ ਭਾਰਤ ਅਤੇ ਆਤਮਨਿਰਭਰ ਭਾਰਤ ਦੇ ਸੁਪਨੇ ਅਨੁਸਾਰ ਹਨ ਜਿਸ ਨਾਲ ਸਰਵਪੱਖੀ ਵਿਕਾਸ ਰਾਹੀਂ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਨ੍ਹਾਂ ਯੋਜਨਾਵਾਂ ਨੂੰ ਪੀਐਮ-ਗਤੀ ਸ਼ਕਤੀ ਨੈਸ਼ਨਲ ਮਾਸਟਰ ਪਲਾਨ ਤਹਿਤ ਤਿਆਰ ਕੀਤਾ ਗਿਆ ਹੈ ਤਾਂ ਕਿ ਵੱਖ-ਵੱਖ ਆਵਾਜਾਈ ਸਾਧਨਾਂ ਦੇ ਆਪਸੀ ਤਾਲਮੇਲ ਅਤੇ ਮਾਲ ਦੀ ਢੋਆ-ਢੁਆਈ ਨੂੰ ਬਿਹਤਰ ਬਣਾਇਆ ਜਾ ਸਕੇ। ਇਸ ਪ੍ਰਾਜੈਕਟ ਰਾਹੀਂ 3,902 ਪਿੰਡਾਂ ਨੂੰ ਸਿੱਧਾ ਫਾਇਦਾ ਹੋਵੇਗਾ, ਜਿਸ ਨਾਲ ਲਗਪਗ 97 ਲੱਖ ਦੀ ਆਬਾਦੀ ਨੂੰ ਬਿਹਤਰ ਸੰਪਰਕ ਮਿਲੇਗਾ।

Read News Paper

Related articles

spot_img

Recent articles

spot_img