ਮੋਹਾਲੀ/ਪੰਜਾਬ ਪੋਸਟ
ਪੰਜਾਬੀ ਸੰਗੀਤ ਅਤੇ ਗਾਇਕੀ ਦੇ ਖੇਤਰ ਵਿੱਚ ਇਹ ਬੇਹੱਦ ਦੁਖਦਾਈ ਸੂਚਨਾ ਆਈ ਹੈ ਕਿ ਨੌਜਵਾਨ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ ਹੈ। ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਰਾਜਵੀਰ ਜਵੰਦਾ ਦੇ ਸਿਰ ਤੇ ਰੀੜ੍ਹ ਦੀ ਹੱਡੀ ’ਚ ਸੱਟਾਂ ਲੱਗੀਆਂ ਸਨ। ਹਸਪਤਾਲ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲਾ ਦਾ ਦੌਰਾ ਵੀ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਦਿਨ ਤੋਂ ਲਗਾਤਾਰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ ਅਤੇ ਅੱਜ 13 ਦਿਨ ਦੇ ਇਲਾਜ ਅਤੇ ਵੈਂਟੀਲੇਟਰ ਉੱਤੇ ਰਹਿਣ ਮਗਰੋਂ ਨੌਜਵਾਨ ਗਾਇਕ ਦਮ ਤੋੜ ਗਿਆ ਹੈ।







