ਅਯੁੱਧਿਆ/ਬਿਓਰੋ
ਅਯੁੱਧਿਆ ਦੇ ਰਾਮ ਮੰਦਰ ਦੇ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਵੱਡੀ ਗਿਣਤੀ ’ਚ ਲੋਕ ਪਹੁੰਚ ਰਹੇ ਹਨ, ਉਸਦੇ ਚੱਲਦਿਆਂ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਭੂਚਾਲ ਤੇ ਹੜ੍ਹਾਂ ਜਿਹੀਆਂ ਘਟਨਾਵਾਂ ਦੇ ਨਾਲ ਹੀ ਰਾਸਾਇਣਕ,ਜੈਵਿਕ, ਰੇਡੀਆ ਲੋਜੀਕਲ ਤੇ ਪ੍ਰਮਾਣੂ ਹਮਲਿਆਂ ਨਾਲ ਨਜਿੱਠਣ ਲਈ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਅਯੁੱਧਿਆ ’ਚ ਤਾਇਨਾਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਸ਼ਹਿਰ ਦੇ ਹਸਪਤਾਲਾਂ ਤੇ ਮੈਡੀਕਲ ਕਾਲਜਾਂ ’ਚ ਬੈੱਡ ਰਾਖਵੇਂ ਰੱਖੇ ਗਏ ਹਨ ਤੇ ਏਮਸ ਦੇ ਮਾਹਰਾਂ ਨੇ ਅਯੁੱਧਿਆ ’ਚ ਸਿਹਤ ਸੰਭਾਲ ਸੰਸਥਾਵਾਂ ’ਚ ਡਾਕਟਰਾਂ ਨੂੰ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ ਗਈ ਹੈ। ਐੱਨ. ਡੀ. ਆਰ. ਐੱਫ. ਦੇ ਡਾਇਰੈਕਟਰ ਜਨਰਲ ਅਤੁਲ ਕੜਵਾਲ ਨੇ ਦੱਸਿਆ ਕਿ ਇਹ ਟੀਮਾਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਯੁੱਧਿਆ ’ਚ ਅਭਿਆਸ ਕਰ ਰਹੀਆਂ ਹਨ।