20.8 C
New York

ਹਾਈ ਕੋਰਟ ਦੀ ਸਖਤੀ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ਼ ਬਲਾਤਕਾਰ ਅਤੇ ਕਤਲ ਦਾ ਕੇਸ ਦਰਜ

Published:

5/5 - (2 votes)

ਚੰਡੀਗੜ੍ਹ/ਪੰਜਾਬ ਪੋਸਟ
ਨਾਮਵਰ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪਟਿਆਲਾ ਆਸ਼ਰਮ ’ਚ ਸਾਲ 2012 ’ਚ ਇੱਕ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਡੀਜੀਪੀ ਨੇ ਹਾਈ ਕੋਰਟ ’ਚ ਹਲਫ਼ਨਾਮਾ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਖ਼ਿਲਾਫ਼ 7 ਦਸੰਬਰ ਨੂੰ ਕਤਲ, ਬਲਾਤਕਾਰ ਅਤੇ ਅਪਰਾਧਿਕ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ’ਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ, ਜਿਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ’ਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਇਸ ਮਾਮਲੇ ’ਚ ਐਫਆਈਆਰ ਦਰਜ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ ਜਾਂ ਕੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ’ਚ ਮ੍ਰਿਤਕ ਦੇ ਭਰਾ ਸਾਹਿਬ ਸਿੰਘ ਵਾਸੀ ਮਾਜਰੀ ਸਮਾਣਾ ਪਟਿਆਲਾ ਨੇ ਕੇਸ ਦੀ ਸੁਣਵਾਈ ਸੀ.ਬੀ.ਆਈ. ਸੀਨੀਅਰ ਆਈ.ਪੀ.ਐੱਸ ਨੇ ਪਟੀਸ਼ਨ ‘ਚ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਗੰਭੀਰ ਦੋਸ਼ ਲਾਏ ਹਨ।

Read News Paper

Related articles

spot_img

Recent articles

spot_img