ਦਿੱਲੀ/ਪੰਜਾਬ ਪੋਸਟ
ਪਾਰਲੀਮੈਂਟ ਦੀ ਕਾਰਵਾਈ ਦੌਰਾਨ ਬਾਬਾ ਸਾਹਿਬ ਅੰਬੇਡਕਰ ਸਬੰਧੀ ਕੀਤੀ ਟਿੱਪਣੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ ਸੰਸਦ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ ਤਾਂ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਮੁੱਖ ਵਿਰੋਧੀ ਪਾਰਟੀ ‘ਤੇ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਨ ਦਾ ਦੋਸ਼ ਲਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਇਸ ਕਰਕੇ ਤਲਖੀ ਵੀ ਬਣੀ ਜਦੋਂ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਾਲੇ ਕਥਿਤ ਧੱਕਾ-ਮੁੱਕੀ ਵੀ ਹੋਈ। ਭਾਰਤੀ ਜਨਤਾ ਪਾਰਟੀ ਨੇ ਦੋਸ਼ ਲਾਇਆ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਧੱਕਾ-ਮੁੱਕੀ ਕੀਤੀ, ਜਿਸ ਕਾਰਨ ਉਨ੍ਹਾਂ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦੇ ਸਿਰ ‘ਤੇ ਸੱਟ ਲੱਗ ਗਈ। ਦੂਜੇ ਪਾਸੇ ਰਾਹੁਲ ਗਾਂਧੀ ਨੇ ਇਹ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਸੰਸਦ ਭਵਨ ਵਿਚ ਦਾਖ਼ਲ ਹੋਣ ਤੋਂ ਰੋਕਿਆ ਅਤੇ ਧੱਕਾ ਦਿਤਾ।