ਚੰਡੀਗੜ੍ਹ/ਪੰਜਾਬ ਪੋਸਟ
ਸਿੱਖ ਇਤਿਹਾਸ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਕਈ ਅਹਿਮ ਅਤੇ ਨਾਯਾਬ ਤਸਵੀਰਾਂ ਦੀ ਚਿੱਤਰਕਾਰੀ ਦੇ ਆਲੰਬਰਦਾਰ ਵਜੋਂ ਜਾਣੇ ਜਾਂਦੇ ਚਿੱਤਰਕਾਰ ਜਰਨੈਲ ਸਿੰਘ ਦਾ ਚੰਡੀਗੜ੍ਹ ਵਿੱਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਆਪਣੇ ਪਿਤਾ ਅਤੇ ਪ੍ਰਸਿੱਧ ਚਿੱਤਰਕਾਰ ਕਿਰਪਾਲ ਸਿੰਘ ਦੀ ਕਲਾ ਦੀ ਵਿਰਾਸਤ ਨੂੰ ਨਾ ਸਿਰਫ਼ ਅੱਗੇ ਤੋਰਿਆ, ਸਗੋਂ ਉਸ ਵਿੱਚ ਵਾਧਾ ਕਰਦਿਆਂ ਪੰਜਾਬ ਦੀ ਚਿੱਤਰਕਾਰੀ ਦੇ ਇਤਿਹਾਸ ਨੂੰ ਸਾਂਭਿਆ ਅਤੇ ਕਿਤਾਬੀ ਰੂਪ ਵਿੱਚ ਪ੍ਰਕਾਸ਼ਿਤ ਕਰਵਾ ਕੇ ਕਲਾ ਅਤੇ ਅਦਬੀ ਜਗਤ ਨੂੰ ਅਮੀਰ ਕੀਤਾ। ਕਾਫੀ ਲੰਮੇ ਸਮੇਂ ਤੋਂ ਸਰੀ, ਕੈਨੇਡਾ ਵਿੱਚ ਵਸਦੇ ਜਰਨੈਲ ਸਿੰਘ ਚਿੱਤਰਕਾਰ ਦਾ ਜਨਮ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ ਸੀ ਅਤੇ ਉਨਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੜ੍ਹਾਈ ਕੀਤੀ ਸੀ। ਉਨਾਂ ਦੇ ਦਿਹਾਂਤ ਉੱਤੇ ਕਲਾ ਜਗਤ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।