ਅਸਤਾਨਾ/ਪੰਜਾਬ ਪੋਸਟ
ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਇਕ ਜਹਾਜ਼ ਕਜ਼ਾਕਿਸਤਾਨ ਵਿਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ‘ਚ ਕਰੀਬ 70 ਲੋਕ ਸਵਾਰ ਸਨ। ਇਹ ਜਹਾਜ਼ ਅਜ਼ਰਬਾਈਜਾਨ ਦੇ ਬਾਕੂ ਤੋਂ ਰੂਸ ਦੇ ਚੇਚਨੀਆ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ। ਜਿਵੇਂ ਹੀ ਇਹ ਜਹਾਜ਼ ਪੰਛੀਆਂ ਦੇ ਝੁੰਡ ਨਾਲ ਟਕਰਾਇਆ ਤਾਂ ਪਾਇਲਟ ਨੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋ ਸਕਿਆ ਤੇ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ ਅਜ਼ਰਬਾਈਜਾਨ ਏਅਰਲਾਈਨਜ਼ ਦਾ ਸੀ। ਕਜ਼ਾਕਿਸਤਾਨ ਦੇ ਟਰਾਂਸਪੋਰਟ ਮੰਤਰਾਲੇ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ‘ਚ 62 ਯਾਤਰੀ ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ। ਕਜ਼ਾਕਿਸਤਾਨ ਦੇ ਸਿਹਤ ਮੰਤਰੀ ਨੇ ਕਿਹਾ ਕਿ ਹਾਦਸੇ ‘ਚ ਛੇ ਲੋਕ ਵਾਲ-ਵਾਲ ਬਚ ਗਏ। ਅਜ਼ਰਬਾਈਜਾਨ ਨੇ ਏਅਰਲਾਈਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਾਦਸੇ ਦਾ ਕਾਰਨ ਜਹਾਜ਼ ਅਤੇ ਪੰਛੀਆਂ ਦੇ ਝੁੰਡ ਵਿਚਕਾਰ ਟੱਕਰ ਸੀ।
ਕਜ਼ਾਕਿਸਤਾਨ ‘ਚ ਵੱਡਾ ਹਾਦਸਾ; ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ

Published:






