ਅੰਮਿ੍ਰਤਸਰ/ਬਿਓਰੋ
ਰੂਸ ਵੱਲੋਂ ਯੂਕਰੇਨ ਨਾਲ ਚੱਲ ਰਹੀ ਜੰਗ ਵਿੱਚ ਭਾਰਤੀ ਨੌਜਵਾਨਾਂ ਨੂੰ ਜਬਰੀ ਧੱਕਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਅੰਮਿ੍ਰਤਸਰ ਦੇ ਇੱਕ ਨੌਜਵਾਨ ਦੀ ਇਸ ਜੰਗ ਦੌਰਾਨ ਮੌਤ ਹੋ ਗਈ ਹੈ। ਇਸ ਸੂਚਨਾ ਮਗਰੋਂ ਪਰਿਵਾਰ ਸਦਮੇ ਵਿੱਚ ਹੈ। ਉਹ ਪਰਿਵਾਰ ਦਾ ਇਕੱਲਾ ਪੁੱਤਰ ਸੀ, ਜਿਸ ਦੇ ਮੋਢਿਆਂ ’ਤੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ ਸੀ। ਪੀੜਤ ਪਰਿਵਾਰ ਨੇ ਵਿਦੇਸ਼ ਮੰਤਰਾਲੇ ਨੂੰ ਆਪਣੇ ਪੁੱਤਰ ਦੀ ਮਿ੍ਰਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ। ਮਿ੍ਰਤਕ ਦੀ ਪਛਾਣ ਤੇਜਪਾਲ ਸਿੰਘ (30) ਵਾਸੀ ਪਾਲਮ ਵਿਹਾਰ ਰਿਹਾਇਸ਼ੀ ਕਲੋਨੀ ਅੰਮਿ੍ਰਤਸਰ ਵਜੋਂ ਹੋਈ ਹੈ। ਉਸ ਦੀ ਮੌਤ ਲਗਪਗ ਤਿੰਨ ਮਹੀਨੇ ਪਹਿਲਾਂ 12 ਮਾਰਚ ਨੂੰ ਹੋ ਗਈ ਸੀ, ਪਰ ਪਰਿਵਾਰ ਨੂੰ ਇਸ ਦੀ ਜਾਣਕਾਰੀ ਕੁਝ ਦਿਨ ਪਹਿਲਾਂ ਹੀ ਮਿਲੀ ਹੈ। ਰੂਸੀ ਫੌਜ ਵੱਲੋਂ ਭਾਰਤੀ ਨੌਜਵਾਨਾਂ ਨੂੰ ਰੂਸ-ਯੂਕਰੇਨ ਜੰਗ ਵਿੱਚ ਭੇਜਣ ਦੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ। ਵਿਦੇਸ਼ ਮੰਤਰਾਲੇ ਨੇ ਰੂਸ-ਯੂਕਰੇਨ ਜੰਗ ਵਿੱਚ ਦੋ ਭਾਰਤੀਆਂ ਦੇ ਮਾਰੇ ਜਾਣ ਦਾ ਦੋ ਦਿਨ ਪਹਿਲਾਂ ਖੁਲਾਸਾ ਕੀਤਾ ਸੀ ਹਾਲਾਂਕਿ, ਇਨ੍ਹਾਂ ਬਾਰੇ ਵੇਰਵਾ ਨਹੀਂ ਦਿੱਤਾ ਸੀ।
ਰੂਸ-ਯੂਕਰੇਨ ਜੰਗ ਦੀ ਭੇਟ ਚੜਿਆ ਅੰਮਿ੍ਰਤਸਰ ਦਾ ਨੌਜਵਾਨ
Published: