ਅੰਮਿ੍ਤਸਰ/ਪੰਜਾਬ ਪੋਸਟ
ਅੰਮਿ੍ਤਸਰ ਤੋਂ ਭਾਜਪਾ ਉਮੀਦਵਾਰ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅਖਿਲ ਭਾਰਤੀ ਸਵਰਨਕਾਰ ਸੰਘ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਦੀ ਅਗਵਾਈ ਹੇਠ ਲੋਕ ਸਭਾ ਵਿੱਚ ਤਰਨਜੀਤ ਸਿੰਘ ਸੰਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਰਾਜਪੂਤ ਨੇ ਕਿਹਾ ਕਿ ਭਾਰਤੀ ਸਵਰਨਕਾਰ ਸੰਘ ਭਾਰਤ ਵਿੱਚ ਭਾਜਪਾ ਦਾ ਪੂਰਾ ਸਮਰਥਨ ਕਰਦਾ ਹੈ। ਭਾਜਪਾ ਦਿੱਲੀ ਹਾਈਕਮਾਂਡ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ’ਤੇ ਅਖਿਲ ਭਾਰਤੀ ਸਵਰਨਕਾਰ ਸੰਘ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਦੀ ਅਗਵਾਈ ਹੇਠ 15 ਮੈਂਬਰੀ ਟੀਮ ਅਤੇ ਹੋਰ ਆਗੂਆਂ ਨੇ ਭਾਜਪਾ ਦੇ ਅੰਮਿ੍ਰਤਸਰ ਤੋਂ ਲੋਕ ਸਭਾ ਉਮੀਦਵਾਰ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨਾਲ ਮੁਲਾਕਾਤ ਕੀਤੀ ਅਤੇ ਸ. ਸੰਧੂ ਦੀ ਚੋਣ ਮੁਹਿੰਮ ਨੂੰ ਸੰਪੂਰਨ ਸਮਰਥਨ ਦਾ ਵਾਅਦਾ ਕੀਤਾ ਗਿਆ।
ਇਸ ਦੇ ਨਾਲ-ਨਾਲ ਕਸ਼ਮੀਰ ਸਿੰਘ ਰਾਜਪੂਤ ਨੇ ਸਵਰਨਕਾਰ ਸੰਘ ਵੱਲੋਂ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਆਪਣੀਆਂ 12 ਮੰਗਾਂ ਦਾ ਪੱਤਰ ਸੌਂਪਿਆ, ਜਿਸ ’ਚ ਮੁੱਖ ਮੰਗ ਇਹ ਸੀ ਕਿ ਕੇਂਦਰ ਸਰਕਾਰ ’ਚ ਗੋਲਡ ਮੰਤਰਾਲਾ ਬਣਾਇਆ ਜਾਵੇ ਅਤੇ ਸੋਨੇ-ਚਾਂਦੀ ’ਤੇ ਕਸਟਮ ਡਿਊਟੀ 3 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਿਸ ਨਾਲ ਸੋਨੇ-ਚਾਂਦੀ ਦੀ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇਗੀ ਅਤੇ ਸੁਨਿਆਰਿਆਂ ਦਾ ਕੰਮ ਵਧਾਉਣ ਵਿੱਚ ਮਦਦ ਮਿਲੇਗੀ। ਸਾਰੀ ਗੱਲ ਇਤਮਿਨਾਨ ਦੇ ਨਾਲ ਸੁਣਨ ਉਪਰੰਤ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸਵਰਨਕਾਰ ਸੰਘ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਜਦੋਂ ਕੇਂਦਰ ਵਿੱਚ ਮੋਦੀ ਸਰਕਾਰ ਦੁਬਾਰਾ ਆਵੇਗੀ ਤਾਂ ਸੁਨਿਆਰਿਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਅਖਿਲ ਭਾਰਤੀ ਸਵਰਨਕਾਰ ਸੰਘ ਨੇ ਦਿੱਤਾ ਸਮਰਥਨ
Published: