ਟੋਕੀਓ/ਪੰਜਾਬ ਪੋਸਟ
ਚੜਦੇ ਸੂਰਜ ਦੇ ਦੇਸ਼ ਜਾਪਾਨ ਵਿੱਚ ਓਸ ਸਮੇਂ ਇੱਕ ਇਤਿਹਾਸਕ ਵਾਕਿਆਤ ਨਜ਼ਰ ਆਇਆ ਜਦੋਂ ਜਾਪਾਨ ਦੇਸ਼ ਦੀ ਸੰਸਦ ਨੇ ਅਤਿ-ਰੂੜੀਵਾਦੀ ਆਗੂ ਮੰਨੀ ਜਾਂਦੀ ਸਾਨੇ ਤਾਕਾਇਚੀ ਨੂੰ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣ ਲਿਆ। ਲਿਬਰਲ ਡੈਮੋਕਰੈਟਿਕ ਪਾਰਟੀ ਦੀ ਮੁਖੀ ਤਾਕਾਇਚੀ, ਸ਼ਿਗੇਰੂ ਇਸ਼ੀਬਾ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਦੋ ਚੋਣ ਹਾਰਾਂ ਤੋਂ ਬਾਅਦ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਸੀ। ਇਸ ਦਰਮਿਆਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਨੇੜਿਓਂ ਕੰਮ ਕਰਨ ਦੀ ਉਮੀਦ ਕਰਦੇ ਹਨ।







