-1.1 C
New York

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਵਿਸਥਾਰ ਅੱਜ; ਸੰਜੀਵ ਅਰੋੜਾ ਦਾ ਮੰਤਰੀ ਬਣਨਾ ਤੈਅ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਪੰਜਾਬ ਸਰਕਾਰ ਵੱਲੋਂ ਅੱਜ ਭਾਵ ਵੀਰਵਾਰ 3 ਜੁਲਾਈ ਨੂੰ ਮੰਤਰੀ ਮੰਡਲ ਵਿੱਚ ਵਿਸਥਾਰ ਕੀਤਾ ਜਾਵੇਗਾ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਅੱਜ ਦੁਪਹਿਰੇ ਪੰਜਾਬ ਰਾਜ ਭਵਨ ਵਿਚ ਮੰਤਰੀ ਵਜੋਂ ਸਹੁੰ ਚੁੱਕਣਗੇ। ਪਿਛਲੇ ਹਫ਼ਤੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਹੀ ਉਨ੍ਹਾਂ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਤੈਅ ਸੀ। ਜ਼ਿਕਰਯੋਗ ਏ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਅਰੋੜਾ ਨੂੰ ਮੰਤਰੀ ਬਨਾਉਣ ਦਾ ਐਲਾਨ ਕੀਤਾ ਸੀ ਜਦਕਿ ਪਿਛਲੇ ਹਫ਼ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕੀਤੀ ਸੀ ਕਿ ਉਹ ਅਰੋੜਾ ਨੂੰ ਆਪਣੀ ਕੈਬਨਿਟ ਵਿੱਚ ਲਿਆ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮੰਤਰੀ ਮੰਡਲ ਵਿੱਚ ਸੱਤਵੀਂ ਵਾਰ ਵਿਸਥਾਰ ਹੋ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਫੇਰਬਦਲ ਤਹਿਤ, ਪੰਜਾਬ ਕੈਬਨਿਟ ਵਿਚੋਂ ਇਕ ਮੰਤਰੀ ਦੀ ਛੁੱਟੀ ਵੀ ਹੋ ਸਕਦੀ ਹੈ ਅਤੇ ਇਸ ਦੇ ਨਾਲ ਹੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ।

Read News Paper

Related articles

spot_img

Recent articles

spot_img