ਲੁਧਿਆਣਾ/ਪੰਜਾਬ ਪੋਸਟ
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਇਸ ਤਹਿਤ ਆਮ ਆਦਮੀ ਪਾਰਟੀ ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। ਗਿਣਤੀ ਦੇ ਦੂਜੇ ਗੇੜ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ 3060 ਵੋਟਾਂ ਤੋਂ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ’ਤੇ ਭਾਜਪਾ ਦੇ ਜੀਵਨ ਗੁਪਤਾ ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਤੀਜੇ ਨੰਬਰ’ਤੇ ਚੱਲ ਹਨ। ਚੌਥੇ ਨੰਬਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਹਨ। ਵੋਟਾਂ ਦੀ ਗਿਣਤੀ ਦੇ ਲਈ ਕੁੱਲ 14 ਗੇੜ ਹੋਣਗੇ। ਕੁੱਲ 1 ਲੱਖ 74 ਹਜ਼ਾਰ 429 ਵੋਟਾਂ ਵਿੱਚੋਂ 51.33 ਫੀਸਦੀ ਵੋਟਾਂ ਪਈਆਂ ਸਨ, ਜੋ ਕਿ ਤਕਰੀਬਨ 90 ਹਜ਼ਾਰ ਹਨ। ਗਿਣਤੀ ਕੇਂਦਰਾਂ ਵਿੱਚ ਸਾਰੇ ਹੀ ਉਮੀਦਵਾਰ ਪੁੱਜੇ ਹੋਏ ਹਨ।







