ਮੋਹਾਲੀ/ਪੰਜਾਬ ਪੋਸਟ
ਮੋਹਾਲੀ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ (ਲੰਬਿਆਂ, ਫੇਜ਼-8) ਦੇ ਮੁੱਖ ਪ੍ਰਬੰਧਕ ਸੰਤ ਮਹਿੰਦਰ ਸਿੰਘ ਜੀ ਲੰਬਿਆਂ ਵਾਲਿਆਂ ਦਾ ਦੇਹਾਂਤ ਹੋ ਗਿਆ ਹੈ। ਉਹ 81 ਸਾਲਾਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸੰਤ ਮਹਿੰਦਰ ਸਿੰਘ ਜੀ ਨੇ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਹੀ ਆਪਣੇ ਆਖ਼ਰੀ ਸਾਹ ਲਏ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਅੰਤਿਮ ਦਰਸ਼ਨਾਂ ਲਈ ਗੁਰਦੁਆਰਾ ਸਾਹਿਬ ਇਕੱਤਰ ਹੋਣੀਆਂ ਸ਼ੁਰੂ ਹੋ ਗਈਆਂ। ਉਨ੍ਹਾਂ ਦੇ ਸਪੁੱਤਰ ਭਾਈ ਉਮਰਾਓ ਸਿੰਘ ਨੇ ਦੱਸਿਆ ਕਿ ਸੰਤ ਜੀ ਪਿਛਲੇ ਕਾਫੀ ਸਮੇਂ ਤੋਂ ਸਿਹਤ ਸਬੰਧੀ ਦਿੱਕਤਾਂ ਨਾਲ ਜੂਝ ਰਹੇ ਸਨ। ਸੰਤ ਮਹਿੰਦਰ ਸਿੰਘ ਜੀ ਦਾ ਅੰਤਿਮ ਸਸਕਾਰ 28 ਮਾਰਚ ਨੂੰ ਹੋਵੇਗਾ। ਸੰਤ ਮਹਿੰਦਰ ਸਿੰਘ ਜੀ ਨੇ ਆਪਣਾ ਪੂਰਾ ਜੀਵਨ ਸਿੱਖੀ ਦੇ ਪ੍ਰਚਾਰ, ਗੁਰਦੁਆਰਾ ਸਾਹਿਬਾਨ ਦੀ ਸੇਵਾ ਅਤੇ ਮਾਨਵਤਾ ਦੇ ਭਲੇ ਲਈ ਲਗਾਇਆ ਸੀ, ਜਿਸ ਕਾਰਨ ਉਨ੍ਹਾਂ ਦਾ ਸਿੱਖ ਜਗਤ ਵਿੱਚ ਬਹੁਤ ਸਤਿਕਾਰ ਸੀ।
ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦਾ ਦੇਹਾਂਤ

Published:






