ਨਿਊਯਾਰਕ/ਪੰਜਾਬ ਪੋਸਟ
ਹਰਮੁਜ਼ ਦੀ ਖਾੜੀ ਵਿੱਚ ਤੇਲ ਦੀ ਸਪਲਾਈ ਨੂੰ ਮੁੜ ਬਹਾਲ ਕਰਨ ਲਈ ਅੱਜ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੀ ਇੱਕ ਬਹੁਤ ਹੀ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬਹਿਰੀਨ ਵੱਲੋਂ ਪੇਸ਼ ਕੀਤੇ ਗਏ ਮਤੇ ‘ਤੇ ਵੋਟਿੰਗ ਹੋਵੇਗੀ, ਜਿਸ ਵਿੱਚ ਅੰਤਰਰਾਸ਼ਟਰੀ ਜਲ ਮਾਰਗਾਂ ਦੀ ਸੁਰੱਖਿਆ ਲਈ ਫੌਜੀ ਸ਼ਕਤੀ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਗਈ ਹੈ। ਈਰਾਨ ਵੱਲੋਂ ਖਾੜੀ ਨੂੰ ਬੰਦ ਰੱਖਣ ਕਾਰਨ ਦੁਨੀਆ ਭਰ ਵਿੱਚ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਹੁਣ ਇੱਕ ਸੌ ਬਾਰਾਂ ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਿਆ ਹੈ, ਜਿਸ ਦਾ ਅਸਰ ਭਾਰਤ ਸਮੇਤ ਗੁਆਂਢੀ ਦੇਸ਼ਾਂ ਵਿੱਚ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਰੂਪ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਬਹਿਰੀਨ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ‘ਤੇ ਵੋਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਅੰਤਰਰਾਸ਼ਟਰੀ ਸਮੁੰਦਰੀ ਰਸਤਿਆਂ ਨੂੰ ਖੋਲ੍ਹਣ ਲਈ ਫੌਜੀ ਸ਼ਕਤੀ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਗਈ ਹੈ। ਦੁਨੀਆ ਭਰ ਦੇ ਦੇਸ਼ਾਂ ਵਿੱਚ ਮਹਿੰਗਾਈ ਵਧਣ ਦਾ ਖਤਰਾ ਪੈਦਾ ਹੋ ਗਿਆ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਹੁਣ ਸੰਯੁਕਤ ਰਾਸ਼ਟਰ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ।






