ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਸਤੇਂਦਰ ਜੈਨ ਨੂੰ ਵੱਡੀ ਰਾਹਤ ਦਿੰਦੇ ਹੋਏ ਮਨੀ ਲਾਂਡਰਿੰਗ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਹ ਫ਼ੈਸਲਾ ‘ਮੁਕੱਦਮੇ ਦੀ ਕਾਰਵਾਈ ਵਿਚ ਦੇਰ ਹੋਣ’ ਦੇ ਹਵਾਲੇ ਨਾਲ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ‘ਲੰਮੀ ਜੇਲ੍ਹ’ ਕਰਾਰ ਦਿੰਦੇ ਹੋਏ ਸੁਣਾਇਆ ਹੈ। ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਾਮਲੇ ਵਿਚ 30 ਮਈ, 2022 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਓਦੋਂ ਦੇ ਹੀ ਉਹ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਵਿਚ ਬੰਦ ਸਨ। ਅਦਾਲਤ ਨੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ਅਤੇ ਇੰਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ ਉਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਈਡੀ ਨੇ ਜੈਨ ਦੇ ਖ਼ਿਲਾਫ਼ ਇਹ ਕੇਸ ਸੀਬੀਆਈ ਵੱਲੋਂ 2017 ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦਰਜ ਇਕ ਐਫ਼ਆਈਆਰ ਦੇ ਹਵਾਲੇ ਨਾਲ ਦਰਜ ਕੀਤਾ ਸੀ ਜਦਕਿ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਇਸ ਕਾਰਵਾਈ ਦਾ ਵਿਰੋਧ ਵੀ ਹੋਇਆ ਸੀ।
ਜੇਲ੍ਹ ‘ਚ ਬੰਦ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲੀ
Published: