ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਵਿੱਚੋਂ ਇੱਕ ਸੌਰਭ ਚੰਦਰਾਕਰ ਦੁਬਈ ਤੋਂ ਗ੍ਰਿਫਤਾਰ

Published:

Rate this post

ਦੁਬਈ/ਪੰਜਾਬ ਪੋਸਟ

ਦੇਸ਼ ਅੰਦਰ ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੀ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਵਿੱਚੋਂ ਇੱਕ ਸੌਰਭ ਚੰਦਰਾਕਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਬੇਨਤੀ ’ਤੇ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਸਦਕਾ ਦੁਬਈ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਈਡੀ ਅਧਿਕਾਰੀਆਂ ਦੇ ਅਨੁਸਾਰ ਸੰਯੁਕਤ ਅਰਬ ਅਮੀਰਾਤ ਦੇ ਅਧਿਕਾਰੀਆਂ ਨੇ ਵਿਦੇਸ਼ ਮੰਤਰਾਲੇ ਵਿੱਚ ਆਪਣੇ ਹਮਰੁਤਬਾ ਨਾਲ ਅਧਿਕਾਰਤ ਤੌਰ ’ਤੇ ਗੱਲਬਾਤ ਕਰਕੇ ਚੰਦਰਾਕਰ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦੇ ਦਿੱਤੀ ਹੈ। ਈਡੀ ਅਧਿਕਾਰੀਆਂ ਨੇ ਕਿਹਾ ਕਿ ਹਵਾਲਗੀ ਲਈ ਦਸਤਾਵੇਜ਼ ਪ੍ਰਕਿਰਿਆ ਨੂੰ ਆਉਣ ਵਾਲੇ ਦਿਨਾਂ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਚੰਦਰਾਕਰ ਦੀ ਭਾਰਤ ਵਾਪਸੀ ਦੀ ਸਹੂਲਤ ਲਈ ਉਸ ਨੂੰ ਯੂਏਈ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ।

Read News Paper

Related articles

spot_img

Recent articles

spot_img