SGPC ਵੱਲੋਂ ਲਾਹੌਰ ਬੋਰਡ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਨੂੰ ₹51 ਹਜ਼ਾਰ ਦੇਣ ਦਾ ਐਲਾਨ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ਵਿੱਚ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਓਂਕਾਰ ਸਿੰਘ ਨੂੰ ₹51,000 ਦੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਹੈ। SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਨੁਸਾਰ ਇਹ ਫ਼ੈਸਲਾ ਵਿਦਿਆਰਥੀ ਦੀ ਅਕਾਦਮਿਕ ਪ੍ਰਾਪਤੀ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ।

ਓਂਕਾਰ ਸਿੰਘ ਨੇ ਇਸ ਤੋਂ ਪਹਿਲਾਂ ਨੌਵੀਂ ਜਮਾਤ ਦੀ ਪ੍ਰੀਖਿਆ ਵਿੱਚ ਵੀ ਦੂਜਾ ਸਥਾਨ ਹਾਸਲ ਕੀਤਾ ਸੀ। SGPC ਵੱਲੋਂ ਉਸ ਦੀ ਲਗਾਤਾਰ ਵਧੀਆ ਕਾਰਗੁਜ਼ਾਰੀ ਨੂੰ ਸਿੱਖ ਨੌਜਵਾਨਾਂ ਲਈ ਪ੍ਰੇਰਣਾਦਾਇਕ ਦੱਸਿਆ ਗਿਆ ਹੈ।

Read News Paper

Related articles

spot_img

Recent articles

spot_img