ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿਗ ਕਮੇਟੀ ਨੇ ਦੇਸ਼ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੇ ਹੁਕਮਾਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਕੇਂਦਰ ਸਰਕਾਰ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਸ਼ਾਮਲ ਹੋਣਗੇ। ਬੈਠਕ ਦੌਰਾਨ ਕੈਨੇਡਾ ਵਿਚ ਮੰਦਰ ’ਤੇ ਹਮਲੇ ਨੂੰ ਲੈ ਕੇ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵੱਲੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵੀਜ਼ੇ ਕੱਟਣ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਬਣ ਰਹੀਆਂ ਵੋਟਰ ਸੂਚੀਆਂ ਸਣੇ ਹੋਰ ਪੰਥਕ ਮਾਮਲਿਆਂ ’ਤੇ ਵੀ ਅਹਿਮ ਮਤੇ ਪਾਸ ਕੀਤੇ ਗਏ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਫੈਸਲਾ: ਡਿਊਟੀ ਉੱਤੇ ਕ੍ਰਿਪਾਨ ਧਾਰਨ ਕਰਨ ਸਬੰਧੀ ਕੇਂਦਰ ਨਾਲ ਹੋਵੇਗੀ ਗੱਲਬਾਤ
Published: