8.7 C
New York

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ

Published:

Rate this post

ਜਥੇਦਾਰ ਗਿ: ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਇੱਕ ਮਹੀਨਾ ਵਧਾਈ

ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ ਅਤੇ ਇਸ ਵਿੱਚ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਤੇ ਬਹੁਤ ਛੋਟੀ ਉਮਰ ਦੇ ਨੌਜਵਾਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਲਗਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰ ਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ੍ਹ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿਤੀ ਗਈ।

Read News Paper

Related articles

spot_img

Recent articles

spot_img