ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਹੋ ਰਹੇ ਵਿਵਾਦ ਨੂੰ ਸੁਲਝਾਉਣ ਕਰਨ ਲਈ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ, ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਇਹ ਮੁਹਿੰਮ 28 ਜਨਵਰੀ ਮੰਗਲਵਾਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗੀ।
ਜੱਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਇਕੱਤਰਤਾ ਵਿੱਚ ਅਹਿਮ ਪੰਥਕ ਮਸਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਮੀਟਿੰਗ ਦੇ ਏਜੰਡੇ ਬਾਰੇ ਕੋਈ ਵਿਸ਼ੇਸ਼ ਜਾਣਕਾਰੀ ਨਹੀਂ ਦਿੱਤੀ ਗਈ, ਪਰ ਚਰਚਾ ਹੈ ਕਿ ਇਸ ਵਕਤ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਵਿਵਾਦ ਮੁੱਖ ਮੁੱਦਾ ਹੈ।
ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ ਧਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਆਗੂਆਂ ਨੇ ਕਈ ਵਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਕੀਤੀ ਅਤੇ ਪੱਤਰ ਵੀ ਪੇਸ਼ ਕੀਤੇ। ਉਨ੍ਹਾਂ ਦੀ ਮੰਗ ਹੈ ਕਿ 2 ਦਸੰਬਰ ਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਕੀਤੇ ਗਏ ਫੈਸਲਿਆਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਲਈ ਸੱਤ ਮੈਂਬਰਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਅਕਾਲੀ ਦਲ ਦੀ ਭਰਤੀ ਸੰਬੰਧੀ ਵਿਵਾਦ: 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਹੋਵੇਗੀ ਇਕੱਤਰਤਾ
Published:






