15.4 C
New York

ਸ਼੍ਰੋਮਣੀ ਕਮੇਟੀ ਵੱਲੋਂ ਆਰਥਕ ਸਾਲ 2026-27 ਲਈ ਆਪਣਾ ਸਾਲਾਨਾ ਬਜਟ ਪੇਸ਼

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਥਕ ਸਾਲ 2026-27 ਲਈ ਆਪਣਾ ਸਾਲਾਨਾ ਬਜਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਜਨਰਲ ਇਜਲਾਸ ਦੌਰਾਨ ਪੇਸ਼ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਆਰੰਭ ਹੋਏ ਬਜਟ ਇਜਲਾਸ ਦੌਰਾਨ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕੀਤਾ। ਬਜਟ ਇਜਲਾਸ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ। ਇਸ ਵਿੱਤੀ ਸਾਲ ਦਾ ਬਜਟ ਪਿਛਲੇ ਸਾਲ ਨਾਲੋਂ 100.94 ਕਰੋੜ ਰੁਪਏ ਵੱਧ ਹੈ। ਪਿਛਲੇ ਵਿੱਤੀ ਸਾਲ ਦੌਰਾਨ ਲਗਪਗ 1386 ਕਰੋੜ ਰੁਪਏ ਦਾ ਬਜਟ ਪਾਸ ਹੋਇਆ ਸੀ। ਇਸ ਸਾਲ ਬਜਟ ਵਿੱਚ ਪਿਛਲੇ ਸਾਲ ਨਾਲੋਂ 7.28% ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਰ ਦਾ ਬਜਟ ਪਿਛਲੇ ਸਾਲ ਦੇ ਮੁਕਾਬਲੇ ਵਾਧੇ ਨਾਲ ਪੇਸ਼ ਕੀਤਾ ਗਿਆ ਹੈ, ਜੋ ਕਿ ਮੁੱਖ ਤੌਰ ‘ਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ, ਸਿੱਖਿਆ ਸੰਸਥਾਵਾਂ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦਰਿਤ ਹੈ। ਬਜਟ ਪੇਸ਼ ਕਰਦਿਆਂ ਐਸ.ਜੀ.ਪੀ.ਸੀ. ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸੰਗਤ ਵੱਲੋਂ ਗੁਰੂ ਘਰਾਂ ਵਿੱਚ ਚੜ੍ਹਾਏ ਜਾਂਦੇ ਚੜ੍ਹਾਵੇ ਵਿੱਚ ਹੋਏ ਵਾਧੇ ਕਾਰਨ ਬਜਟ ਦਾ ਘੇਰਾ ਵਧਿਆ ਹੈ। ਇਸ ਵਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਅਤੇ ਗਰੀਬ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇਣ ਲਈ ਖ਼ਾਸ ਰਾਸ਼ੀ ਰਾਖਵੀਂ ਰੱਖੀ ਗਈ ਹੈ ਤਾਂ ਜੋ ਕੌਮ ਦੇ ਬੱਚੇ ਉੱਚ ਸਿੱਖਿਆ ਪ੍ਰਾਪਤ ਕਰ ਸਕਣ। ਬਜਟ ਦੌਰਾਨ ਧਰਮ ਪ੍ਰਚਾਰ ਕਮੇਟੀ ਲਈ ਵੱਡੇ ਫੰਡਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਪਿੰਡ-ਪਿੰਡ ਜਾ ਕੇ ਸਿੱਖੀ ਦਾ ਪ੍ਰਚਾਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਅੰਮ੍ਰਿਤ ਸੰਚਾਰ ਲਹਿਰ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ। ਇਸ ਦੇ ਨਾਲ ਹੀ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਐਸ.ਜੀ.ਪੀ.ਸੀ. ਅਧੀਨ ਚੱਲ ਰਹੇ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਰੀ ਅਤੇ ਸਸਤੇ ਇਲਾਜ ਲਈ ਵੀ ਬਜਟ ਵਿੱਚ ਪ੍ਰਬੰਧ ਕੀਤੇ ਗਏ ਹਨ। ਇਜਲਾਸ ਦੌਰਾਨ ਕਈ ਅਹਿਮ ਮਤੇ ਵੀ ਪਾਸ ਕੀਤੇ ਗਏ, ਜਿਨ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਮਸਲਿਆਂ ‘ਤੇ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਕਥਿਤ ਦਖ਼ਲ ਦਾ ਵਿਰੋਧ ਸ਼ਾਮਲ ਹੈ। ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਕੁਝ ਸਵਾਲ ਵੀ ਚੁੱਕੇ ਗਏ ਹਨ, ਪਰ ਬਹੁਮਤ ਨਾਲ ਇਸ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

Read News Paper

Related articles

spot_img

Recent articles

spot_img