ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਇਹ ਫ਼ੈਸਲਾ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਵੀ ਪਾਸ ਕੀਤਾ ਗਿਆ। ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ ਜਿਸ ਵਿੱਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਖ਼ਿਲਾਫ਼ ਕੀਤੀ ਕਥਿਤ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਹੈ ਕਿ ਦਿੱਲੀ ਵਿਧਾਨ ਸਭਾ ਦੇ ਸੈਸ਼ਨ ਵਿੱਚ ਲੋਕਾਂ ਵੱਲੋਂ ਚੁਣੇ ਨੁਮਾਇੰਦੇ ਨੇ ਗੁਰੂ ਸਾਹਿਬਾਨ ਬਾਰੇ ਕਥਿਤ ਅਪਮਾਨਜਨਕ ਸ਼ਬਦਾਵਲੀ ਵਰਤ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਿਸ ਕਾਰਨ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਪਾਸ
Published:






