ਸ਼ੰਭੂ/ਪੰਜਾਬ ਪੋਸਟ
ਸ਼ੰਭੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਇਸ ਕਾਨਫ਼ਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਵੇਂ ਫੋਰਮਾਂ ਦੀ ਏਕਤਾ ਹੈ ਅਤੇ ਓਹ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪਤਾ ਹੈ ਕਿ ਸਾਡੀ ਟੱਕਰ ਕਿਸ ਨਾਲ ਹੈ ਅਤੇ ਉਹ ਕਿੰਨੇ ਵੱਡੇ ਹਨ। ਉਨ੍ਹਾਂ ਇਹ ਵੀ ਕਿਹਾ ਕਿ 21 ਫਰਵਰੀ ਨੂੰ ਨੌਜਵਾਨ ਸ਼ੁਭਕਰਨ ਸਿੰਘ ਬੱਲੋ ਦੀ ਬਰਸੀ ਹੈ ਅਤੇ ਨੌਜਵਾਨ ਦੀ ਸ਼ਹੀਦੀ ਨੂੰ ਵੱਡੀ ਗਿਣਤੀ ਵਿੱਚ ਬਾਕਾਇਦਾ ਯਾਦ ਕੀਤਾ ਜਾਵੇਗਾ। ਭਲਕੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਮੀਟਿੰਗ ’ਚ ਕੀ ਹੋਵੇਗਾ ਇਹ ਹਾਲੇ ਸਪਸ਼ਟ ਨਹੀਂ ਕੀਤਾ ਜਾ ਸਕਦਾ।
ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਭਲਕ ਦੀ ਮੀਟਿੰਗ ਬਾਰੇ ਦੱਸੇ ਵਿਚਾਰ

Published: