ਜਲੰਧਰ/ਪੰਜਾਬ ਪੋਸਟ
ਇਸ ਸਾਲ ਫਰਵਰੀ ਮਹੀਨੇ ਸ਼ੁਰੂ ਹੋਏ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉੱਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁਭਕਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉੱਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ ਮਾਲੀ ਮਦਦ
Published:






