ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੀ ਸਿਆਸਤ ਵਿੱਚ ਅੱਜ ਦੀ ਇੱਕ ਅਹਿਮ ਹਿਲਜੁਲ ਚੋਣਾਂ ਤੋਂ ਫੌਰਨ ਬਾਅਦ ਇਹ ਹੁੰਦੀ ਲੱਗ ਰਹੀ ਹੈ ਕਿ ਸੂਬੇ ਦੀ ਸੱਤਾਧਰੀ ਧਿਰ ਨਾਲ ਸਬੰਧਤ ਇੱਕ ਵਿਧਾਇਕ ਨੇ ਆਪਣੀ ਸਿਆਸੀ ਕਵਾਇਦ ਸਬੰਧੀ ਕਈ ਹੋਰ ਪਹਿਲੂ ਖੋਲ੍ਹ ਦਿੱਤੇ ਲੱਗਦੇ ਹਨ। ਲੋਕ ਸਭਾ ਚੋਣਾਂ ਖਤਮ ਹੋਣ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਛੱਡ ਕੇ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਹ ਜਲੰਧਰ ਪੱਛਮੀ ਤੋਂ ਵਿਧਾਇਕ ਚੁਣੇ ਹੋਏ ਹਨ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤਹਿਤ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਵਿੱਚੋਂ ਇੱਕ ਸਨ ਅਤੇ ਫੇਰ ਲੋਕ ਸਭਾ ਚੋਣਾਂ 2024 ਤੋਂ ਐਨ ਪਹਿਲਾਂ ਜਲੰਧਰ ਤੋਂ ਓਸ ਵੇਲੇ ਦੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਦੇ ਨਾਲ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹੁਣ ਚੋਣਾਂ ਦੇ ਨਤੀਜਿਆਂ ਤੋਂ ਐਨ ਪਹਿਲਾਂ ਸ਼ੀਤਲ ਅੰਗੁਰਾਲ ਵੱਲੋਂ ਆਪਣੇ ਵਿਧਾਇਕ ਦੇ ਅਸਤੀਫੇ ਨੂੰ ਵਾਪਸ ਲੈਣ ਉਪਰੰਤ ਹੁਣ ਸ਼ੀਤਲ ਅੰਗੁਰਾਲ ਦੇ ਸਿਆਸੀ ਭਵਿੱਖ ਨੂੰ ਲੈ ਕੇ ਚਰਚਾ ਵੀ ਚੱਲ ਪਈ ਹੈ।
ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਵਾਪਸ ਲਿਆ

Published: